ਫਤਹਿਗੜ੍ਹ ਸਾਹਿਬ: ਰਾਹੁਲ ਗਾਂਧੀ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਬਣੇ ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਪਹੁੰਚੇ। ਅੱਜ ਉਹ ਲਾਲ ਰੰਗ ਦੀ ਪੱਗ ਬੰਨ੍ਹਕੇ ਆਏ ਸਨ। ਇਸ ਦੌਰਾਨ ਰਾਹੁਲ ਗਾਂਧੀ ਨਾਲ ਰਾਜਸਥਾਨ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ, ਸਚਿਨ ਪਾਇਲਟ, ਵਿਧਾਇਕ ਰਾਣਾ ਗੁਰਜੀਤ, ਸਾਧੂ ਸਿੰਘ ਧਰਮਸੋਤ, ਬਰਿੰਦਰਮੀਤ ਪਾਹੜਾ, ਕੁਲਬੀਰ ਸਿੰਘ ਜੀਰਾ ਵੀ ਸ਼ਾਮਲ ਹੋਏ।ਸਵੇਰੇ 11.30 ਵਜੇ ਦੀ ਬਰੇਕ ਤੋਂ ਬਾਅਦ ਇਹ ਰੈਲੀ ਦੁਪਹਿਰ 3:30 ਵਜੇ ਮੁੜ ਮੰਡੀ-ਗੋਬਿੰਦਗੜ੍ਹ ਸਥਿਤ ਖਾਲਸਾ ਸਕੂਲ ਦੀ ਗਰਾਊਂਡ ਤੋਂ ਸ਼ੁਰੂ ਹੋਵੇਗੀ।
ਇਸ ਦੌਰਾਨ ਰਾਹੁਲ ਗਾਂਧੀ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਰਹੇ।
ਸਟੇਜ ਦੀ ਕਾਰਵਾਈ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਚਲਾ ਰਹੇ ਹਨ। ਇਸ ਮੌਕੇ ਸੰਬੋਧਨ ਕਰਦੇ ਹੋਏ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਨੂੰ ਕਾਫੀ ਹੁੰਗਾਰਾ ਮਿਲ ਰਿਹਾ ਹੈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਸ਼ਹੀਦਾਂ ਨੂੰ ਪ੍ਰਣਾਮ ਕੀਤਾਤੇ ਕਿਹਾ -ਭਾਰਤ ਜੋੜੋ ਯਾਤਰਾ ਨੂੰ ਪੰਜਾਬ ਅਤੇ ਹਰਿਆਣਾ ਵਿਚ ਕਾਫੀ ਚੰਗਾ ਹੁੰਗਾਰਾ ਮਿਲ ਰਿਹਾ ਹੈ।ਦੇਸ਼ ਦੇ ਵਪਾਰੀ ਵੀ ਇਸ ਯਾਤਰਾ ਦਾ ਸਮਰਥਨ ਕਰ ਰਹੇ ਹਨ।ਦੇਸ਼ ਦੇ ਵਪਾਰੀ,ਮਜ਼ਦੂਰ ਰਾਹੁਲ ਗਾਂਧੀ ਨਾਲ ਹਨ।