ਚੰਡੀਗੜ੍ਹ : ਪੰਜਾਬ ’ਚ 2017 ’ਚ ਸਾਹਮਣੇ ਆਏ 30 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਰੈਕੇਟ ਕੇਸ ’ਚ ਆਖ਼ਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਨਾਲ ਜੁੜੀਆਂ ਤਿੰਨ ਸੀਲਬੰਦ ਰਿਪੋਰਟਾਂ ਖੋਲ੍ਹ ਦਿੱਤੀਆਂ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਦੇ ਆਧਾਰ ’ਤੇ ਕਾਰਵਾਈ ਦੇ ਆਦੇਸ਼ ਵੀ ਦਿੱਤੇ।
ਉੱਥੇ, ਡਰੱਗਜ਼ ਰੈਕੇਟ ਕੇਸ ’ਚ ਫਸੇ ਪੁਲਿਸ ਅਧਿਕਾਰੀਆਂ ਦੀ ਜਾਂਚ ਦੀ ਸੀਲਬੰਦ ਰਿਪੋਰਟ ਖੋਲ੍ਹੇ ਜਾਣ ਦੀ ਮੰਗ ਨੂੰ ਲੈ ਕੇ ਦਾਇਰ ਅਰਜ਼ੀ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 15 ਫਰਵਰੀ ਤੱਕ ਜਵਾਬ ਮੰਗਿਆ ਹੈ।