ਜਲੰਧਰ – ਪੰਜਾਬੀ ਫ਼ਿਲਮ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਨੇ ਹਾਲ ਹੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਨੀਰੂ ਬਾਜਵਾ ਨੇ ਭਗਵੰਤ ਮਾਨ ਦੀਆਂ ਖ਼ੂਬ ਤਾਰੀਫ਼ਾਂ ਕੀਤੀਆਂ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ”ਪੰਜਾਬ ਦੇ ਸੀ. ਐੱਮ. ਭਗਵੰਤ ਮਾਨ ਨਾਲ ਬਹੁਤ ਹੀ ਸ਼ਾਨਦਾਰ ਤੇ ਪ੍ਰੋਡਕਟਿਵ ਮੀਟਿੰਗ ਹੋਈ।
ਸਿਨੇਮਾ ਕਿਸੇ ਵੀ ਮਸਲੇ ਨੂੰ ਸਾਹਮਣੇ ਲਿਆਉਣ ਦਾ ਇਕ ਬਿਹਤਰੀਨ ਮਾਧਿਅਮ ਹੈ। ਜਿਵੇਂ ਅਸੀਂ ਚਰਚਾ ਕੀਤੀ, ਅਸੀਂ ਧੀਆਂ ਦੀ ਰੱਖਿਆ ਤੇ ਨਸ਼ਿਆਂ ਸਣੇ ਪੰਜਾਬ ਦੇ ਕਈ ਗੰਭੀਰ ਮੁੱਦਿਆਂ ’ਤੇ ਜਾਗਰੂਕਤਾ ਫੈਲਾਵਾਂਗੇ। ਤੁਹਾਡਾ ਇੰਨੀ ਮਿਹਨਤ ਲਈ ਬਹੁਤ ਧੰਨਵਾਦ।”