ਬਠਿੰਡਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਬਠਿੰਡਾ ਕੋਰਟ ਤੋਂ ਰਾਹਤ ਮਿਲੀ ਹੈ। ਜਾਣਕਾਰੀ ਮੁਤਾਬਕ ਅਦਾਲਤ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਸਾਬਕਾ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਕੀਤੇ ਮਾਣਹਾਨੀ ਦੇ ਕੇਸ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਕੇਸ ‘ਚ ਜੈਜੀਤ ਸਿੰਘ ਜੌਹਲ ਨੇ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਉਹ ‘ਜੋਜੋ’ ਨਾਮ ਤੋਂ ਮਸ਼ਹੂਰ ਹਨ ਅਤੇ ਕੇਜਰੀਵਾਲ ਨੇ ਬਠਿੰਡਾ ‘ਚ ਕੀਤੀ ਬੈਠਕ ਦੌਰਾਨ ਕਿਹਾ ਸੀ ਕਿ ਉਹ ਲੋਕਾਂ ਨੂੰ ‘ਜੋਜੋ’ ਟੈਕਸ ਤੋਂ ਮੁਕਤੀ ਦਵਾਉਣਗੇ। ਜਿਸ ਕਾਰਨ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ। ਇਸ ਦੇ ਚੱਲਦਿਆਂ ਜੌਹਲ ਨੇ ਆਪਣੇ ਵਕੀਲ ਰਾਹੀਂ ਬਠਿੰਡਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਸੀ।
Related Posts
ਕਿਸਾਨਾਂ ਵੱਲੋਂ ਚਾਰ ਘੰਟਿਆਂ ਲਈ Chandigarh-Delhi ਹਾਈਵੇਅ ਜਾਮ
ਚੰਡੀਗੜ੍ਹ,ਪੰਜਾਬ ਵਿਚ ਝੌਨੇ ਦੀ ਖਰੀਦ ਦੀ ਮੱਠੀ ਰਫ਼ਤਾਰ ਦੇ ਚਲਦਿਆਂ ਸਾਂਝਾ ਕਿਸਾਨ ਮੋਰਚਾ ਨੇ ਸ਼ੁੱਕਰਵਾਰ(ਅੱਜ) ਸਵੇਰੇ 11 ਵਜੇ ਤੋਂ ਚਾਰ…
-30 ਡਿਗਰੀ ‘ਚ ਵੀ ਫ਼ੌਜੀ ਜਵਾਨਾਂ ਦੇ ਜਜ਼ਬੇ ਨੂੰ ਸਲਾਮ, ਪੰਜਾਬੀ ਗਾਣੇ ‘ਤੇ ਨੱਚਦੇ ਮਨਾਇਆ ਨਵਾਂ ਸਾਲ
ਨੈਸ਼ਨਲ ਡੈਸਕ- ਭਾਰਤੀ ਫ਼ੌਜ ਦੇ ਜਵਾਨ ਹਰ ਮਾਹੌਲ ਵਿਚ ਰਹਿ ਕੇ ਖੁਸ਼ੀ ਲੱਭ ਹੀ ਲੈਂਦੇ ਹਨ। ਸਾਡੇ ਫ਼ੌਜੀ ਵੀਰ ਦੇਸ਼…
ਭਾਜਪਾ ਨੇ ਸਤਿਕਾਰ ਕੌਰ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ
ਚੰਡੀਗੜ੍ਹ, ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੇ ਵੀਰਵਾਰ ਨੂੰ ਪਾਰਟੀ ਆਗੂ ਅਤੇ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਪਾਰਟੀ ਤੋਂ…