ਅਡਾਨੀ ਮਾਮਲੇ ਦੀ JPC ਜਾਂਚ ‘ਤੇ ਅੜਿਆ ਵਿਰੋਧੀ ਧਿਰ, ਸੰਸਦ ਕੰਪਲੈਕਸ ‘ਚ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ- ਵਿਰੋਧੀ ਧਿਰ ਅਡਾਨੀ ਮਾਮਲੇ ਦੀ ਜਾਂਚ ਸਾਂਝੀ ਸੰਸਦੀ ਕਮੇਟੀ (ਜੇ.ਪੀ.ਸੀ) ਤੋਂ ਕਰਵਾਉਣ ਦੀ ਮੰਗ ‘ਤੇ ਅੜੀ ਹੋਈ ਹੈ। ਅੱਜ ਯਾਨੀ ਕਿ ਸੋਮਵਾਰ ਨੂੰ ਕਾਂਗਰਸ ਸਮੇਤ ਕਈ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਸੰਸਦ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੇ ਬੁੱਤ ਨੇੜੇ ਇਕੱਠੇ ਹੋਏ। ਪ੍ਰਦਰਸ਼ਨ ਕਰ ਰਹੇ ਇਨ੍ਹਾਂ ਨੇਤਾਵਾਂ ਨੇ ਇਕ ਵੱਡਾ ਬੈਨਰ ਵੀ ਹੱਥ ‘ਚ ਫੜਿਆ ਹੋਇਆ ਸੀ, ਜਿਸ ‘ਤੇ ਲਿਖਿਆ ਸੀ ‘ਅਡਾਨੀ ਸਕੈਂਡਲ ਦੀ ਸਾਂਝੀ ਸੰਸਦੀ ਕਮੇਟੀ (ਜੇ. ਪੀ. ਸੀ.) ਜਾਂਚ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ‘ਚ ਜਾਂਚ ਹੋਵੇ।’
ਦੱਸ ਦਈਏ ਕਿ ਵਿਰੋਧੀ ਧਿਰ ਅਡਾਨੀ ਇੰਟਰਪ੍ਰਾਈਜਿਜ਼ ਦੇ ਖਿਲਾਫ ਹਿੰਡਨਬਰਗ ਰਿਪੋਰਟ ‘ਤੇ ਸਦਨ ‘ਚ ਚਰਚਾ ਦੀ ਲਗਾਤਾਰ ਮੰਗ ਕਰ ਰਹੀ ਹੈ। ਵਿਰੋਧੀ ਧਿਰ ਨੇ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇ.ਪੀ. ਸੀ) ਦੇ ਗਠਨ ਦੀ ਮੰਗ ਕੀਤੀ ਹੈ।

PM ਮੋਦੀ ਨੂੰ ਇਸ ਮੁੱਦੇ ‘ਤੇ ਜਵਾਬ ਦੇਣਾ ਚਾਹੀਦਾ ਹੈ- ਖੜਗੇ
ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਅਸੀਂ ਆਪਣੇ ਨੋਟਿਸ ‘ਤੇ (ਸੰਸਦ ‘ਚ) ਚਰਚਾ ਦੀ ਮੰਗ ਕਰਦੇ ਹਾਂ, ਅਸੀਂ ਵਿਸਥਾਰਪੂਵਰਕ ਚਰਚਾ ਲਈ ਤਿਆਰ ਹਾਂ। ਅਸੀਂ ਚਾਹੁੰਦੇ ਹਾਂ ਕਿ ਇਸ ਨੂੰ ਪਹਿਲਾਂ ਲਿਆ ਜਾਵੇ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਬੋਲਣ ਲਈ ਤਿਆਰ ਹਾਂ ਅਤੇ ਅਸੀਂ ਇਸ ਨੂੰ ਪੂਰਾ ਮਹੱਤਵ ਦਿੰਦੇ ਹਾਂ ਪਰ ਪਹਿਲੀ ਤਰਜੀਹ ਇਹ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਸ ਮੁੱਦੇ ‘ਤੇ ਜਵਾਬ ਦੇਣ। ਅਡਾਨੀ ਮੁੱਦੇ ਬਾਰੇ ਖੜਗੇ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਇਹ ਮਾਮਲਾ ਨਾ ਉਠਾਇਆ ਜਾਵੇ, ਚਰਚਾ ਨਾ ਕੀਤੀ ਜਾਵੇ। ਉਹ ਕਿਸੇ ਵੀ ਤਰੀਕੇ ਨਾਲ ਇਸ ਤੋਂ ਬਚਣਾ ਚਾਹੁੰਦੇ ਹਨ ਅਤੇ ਇਸ ਨੂੰ ਰਿਕਾਰਡ ‘ਤੇ ਨਹੀਂ ਲਿਆਉਣਾ ਚਾਹੁੰਦੇ ਹਨ।

ਇਸ ਦੇ ਨਾਲ ਹੀ ਕਾਂਗਰਸ ਦੇ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਅਸੀਂ ਅਡਾਨੀ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ ਤੋਂ ਜਾਂਚ ਚਾਹੁੰਦੇ ਹਾਂ ਅਤੇ ਕੇਂਦਰ ਸਰਕਾਰ ਵੀ ਅਡਾਨੀ ਮੁੱਦੇ ‘ਤੇ ਚਰਚਾ ਕਰਨ ਲਈ ਤਿਆਰ ਨਹੀਂ ਹੈ। ਸਰਕਾਰ ਸਭ ਕੁਝ ਲੁਕਾ ਉਣਾ ਚਾਹੁੰਦੀ ਹੈ ਅਤੇ ਹੁਣ ਉਨ੍ਹਾਂ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *