ਲੁਧਿਆਣਾ : ਮੰਗਲਵਾਰ ਸਵੇਰੇ ਕੋਰਟ ਕੰਪਲੈਕਸ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਦਾਲਤ ਦੇ ਬਾਹਰ ਗੋਲ਼ੀ ਚੱਲ ਗਈ। ਇਸ ਘਟਨਾ ਦੌਰਾਨ ਹਿਮਾਂਸ਼ੂ ਨਾਂ ਦਾ ਨੌਜਵਾਨ ਫੱਟੜ ਹੋ ਗਿਆ। ਸੂਚਨਾ ਤੋਂ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹਿਮਾਂਸ਼ੂ ਆਪਣੇ ਦੋਸਤ ਗੁਰਚਰਨ ਸਿੰਘ ਨਾਲ ਅਪਰਾਧਕ ਮਾਮਲੇ ‘ਚ ਤਰੀਕ ਭੁਗਤਣ ਆਇਆ ਸੀ। ਇਸੇ ਦੌਰਾਨ ਦੂਸਰੀ ਧਿਰ ਨੇ ਗੋਲ਼ੀ ਚਲਾ ਦਿੱਤੀ। ਇਕ ਗੋਲ਼ੀ ਹਿਮਾਂਸ਼ੂ ਦੇ ਲੱਗੀ ਤੇ ਉਹ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਇਲਾਜ ਲਈ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
Related Posts
ਪੰਜਾਬ ’ਚ ਹੋਵੇਗਾ ਮਿਸ਼ਨ 2022 : ਚਢੂਨੀ
ਦਿੜ੍ਹਬਾ ਮੰਡੀ, 31 ਜੁਲਾਈ (ਦਲਜੀਤ ਸਿੰਘ)- ਦੇਸ਼ ਅੰਦਰ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਿਆਉਣ ਵਾਲੀ ਭਾਜਪਾ ਨੂੰ ਉੱਤਰ ਪ੍ਰਦੇਸ਼ ਵਿਚ ਹਰਾਉਣ…
ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
ਮਾਨਸਾ, ਆੜ੍ਹਤੀਏ, ਮਜ਼ਦੂਰ ਅਤੇ ਸ਼ੈਲਰ ਮਾਲਕ ਹੜਤਾਲ ’ਤੇ ਹੋਣ ਕਾਰਨ ਸੂਬੇ ਵਿੱਚ ਭਲਕੇ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ…
ਗ੍ਰਿਫ਼ਤਾਰੀ ਦੇ ਡਰੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਦੇਸ਼ ਛੱਡ ਕੇ ਦੁਬਈ ਜਾਣਾ ਚਾਹੁੰਦੇ ਸਨ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ
ਏਜੰਸੀ, ਕੋਲੰਬੋ : ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੂੰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਦੇਸ਼ ਛੱਡ…