ਪਟਿਆਲਾ : ਪਟਿਆਲਾ ਜੇਲ੍ਹ ਵਿਚ 1988 ਦੇ ਰੋਡਰੇਜ ਮਾਮਲੇ ਵਿਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਰਿਹਾਈ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਸਿੱਧੂ ਦੇ ਪਟਿਆਲਾ ਸਥਿਤ ਰਿਹਾਇਸ਼ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਦੇ ਪਟਿਆਲਾ ਸਥਿਤ ਘਰ ’ਚ ਚਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਅਤੇ ਇਹ ਸੁਰੱਖਿਆ ਬੀਤੇ ਰਾਤ ਤਕ ਮੌਜੂਦ ਸੀ ਪਰ ਅੱਜ ਤੋਂ ਸੁਰੱਖਿਆ ਗਾਰਡਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਫਿਲਹਾਲ ਇਸ ਬਾਰੇ ਕੋਈ ਨਾ ਤਾਂ ਲਿਖਤੀ ਹੁਕਮ ਸਾਹਮਣੇ ਆਇਆ ਹੈ ਤੇ ਨਾ ਹੀ ਕੋਈ ਅਧਿਕਾਰਤ ਬਿਆਨ ਆਇਆ ਹੈ ਪਰ ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ।
Related Posts
RTI ‘ਚ ਖ਼ੁਲਾਸਾ : ਚੰਡੀਗੜ੍ਹ ਪੁਲਸ ਨੇ ਕੇਂਦਰੀ ਮੰਤਰੀ ਦੇ ਸਵਾਗਤ ‘ਤੇ ਖ਼ਰਚ ਕੀਤੇ ਇਕ ਕਰੋੜ ਰੁਪਏ
ਚੰਡੀਗੜ੍ਹ- ਚੰਡੀਗੜ੍ਹ ਪੁਲਸ ਨੇ ਮਾਰਚ ਮਹੀਨੇ ਇਕ ਕੇਂਦਰੀ ਮੰਤਰੀ ਦੇ ਸਵਾਗਤ ’ਤੇ ਕਰੀਬ ਇਕ ਕਰੋੜ ਰੁਪਏ ਖ਼ਰਚ ਕੀਤੇ। ਇਸ ਲਈ…
ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਨੌਂ ਗੁਣਾ ਵਾਧਾ
ਚੰਡੀਗੜ੍ਹ : ਸੂਬੇ ਵਿਚ ਝੋਨੇ ਦੀ ਵਾਢੀ ਦਾ ਸੀਜ਼ਨ ਹਾਲੇ ਪੂਰੀ ਤਰ੍ਹਾਂ ਨਾਲ ਸ਼ੁਰੂ ਵੀ ਨਹੀਂ ਹੋਇਆ ਹੈ ਪਰ ਪਰਾਲੀ…
ਵੀ.ਕੇ. ਜੰਜੂਆ ਦੀ ਮੁੱਖ ਸਕੱਤਰ ਵਜੋਂ ਨਿਯੁਕਤੀ ਅਤੇ ਤਰੱਕੀ ਵਿਰੁੱਧ ਦਾਇਰ ਪਟੀਸ਼ਨ ‘ਤੇ ਹਾਈਕੋਰਟ ਚ ਹੋਵੇਗੀ ਸੁਣਵਾਈ
ਚੰਡੀਗੜ੍ਹ, 1 ਅਗਸਤ – ਵੀ.ਕੇ. ਜੰਜੂਆ ਦੀ ਪੰਜਾਬ ਦੇ ਮੁੱਖ ਸਕੱਤਰ ਵਜੋਂ ਨਿਯੁਕਤੀ ਅਤੇ ਤਰੱਕੀ ਵਿਰੁੱਧ ਲੁਧਿਆਣਾ ਵਾਸੀ ਪਟੀਸ਼ਨਰ ਤੁਲਸੀ…