‘ਕੌਮੀ ਇਨਸਾਫ਼ ਮੋਰਚੇ’ ਦੇ 31 ਮੈਂਬਰਾਂ ਨੇ ਕੱਢਿਆ ਮਾਰਚ, ਕੀਤਾ ਜਾ ਰਿਹਾ ਜਾਪ

ਮੋਹਾਲੀ : ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ ਲਾ ਕੇ ਬੈਠੇ ‘ਕੌਮੀ ਇਨਸਾਫ਼ ਮੋਰਚਾ’ ਵੱਲੋਂ ਅੱਜ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਤੇ ਦਿਨ ਪੁਲਸ ਨਾਲ ਹੋਈ ਝੜਪ ਤੋਂ ਬਾਅਦ ਅੱਜ ਫਿਰ ਸਿੰਘਾਂ ਵੱਲੋਂ ਮਾਰਚ ਕੱਢਿਆ ਜਾ ਰਿਹਾ ਹੈ।

ਅੱਜ ਬਿਨਾਂ ਸ਼ਸਤਰਾਂ ਤੋਂ ਸਿਰਫ 31 ਸਿੰਘਾਂ ਤੇ ਬੀਬੀਆਂ ਦਾ ਜੱਥਾ ਮਾਰਚ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਚੰਡੀਗੜ੍ਹ ਵੱਲ ਕੂਚ ਕਰਦੇ ਸਮੇਂ ਪ੍ਰਦਰਸ਼ਨਕਾਰੀਆਂ ਦੀ ਪੁਲਸ ਨੇ ਹਿੰਸਕ ਝੜਪ ਹੋ ਗਈ ਸੀ, ਜਿਸ ਤੋਂ ਬਾਅਦ ਕਈ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਚੰਡੀਗੜ੍ਹ ਅਤੇ ਮੋਹਾਲੀ ਪੁਲਸ ਵੱਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

Leave a Reply

Your email address will not be published. Required fields are marked *