ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲਾਂ ਲਈ ਖਾਰਜ ਕਰ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਟਵੀਟ ‘ਚ ਲਿਖਿਆ ਗਿਆ ਹੈ ਕਿ ਇਸ ਸਬੰਧੀ ਫ਼ੈਸਲਾ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ‘ਚ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਲਿਆ ਗਿਆ ਹੈ। ਇਹ ਮੀਟਿੰਗ 13 ਫਰਵਰੀ ਨੂੰ ਪਿੰਡ ਮਲੂਕਾ ਵਿਖੇ ਹੋਈ, ਜਿਸ ਤੋਂ ਬਾਅਦ ਕਰਨੈਲ ਸਿੰਘ ਪੰਜੋਲੀ ਨੂੰ ਲੈ ਕੇ ਇਹ ਫ਼ੈਸਲਾ ਲਿਆ ਗਿਆ।