ਚੰਡੀਗੜ੍ਹ/ਤਰਨਤਾਰਨ : ਪੰਜਾਬ ਪੁਲਸ ਨੇ ਤਰਨਤਾਰਨ ‘ਚ ਇਕ ਵਿਅਕਤੀ ਨੂੰ 1 ਕਿੱਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਇਕ ਬਿਨਾਂ ਨੰਬਰ ਦੀ ਸਕਾਰਪੀਓ ਗੱਡੀ ਵੀ ਬਰਾਮਦ ਕੀਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ‘ਚ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਪੁਲਸ ਦੀ ਨਸ਼ਿਆਂ ਖ਼ਿਲਾਫ਼ ਅਜਿਹੀ ਮੁਹਿੰਮ ਅਪਰਾਧ ਦੀ ਇਸ ਸਪਲਾਈ ਚੈਨ ਨੂੰ ਤੋੜਨ ‘ਚ ਮਦਦ ਕਰੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇਗਾ।