ਲੁਧਿਆਣਾ -ਸਟਰੀਟ ਲਾਈਟ ਘਪਲੇ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਸਾਬਕਾ ਓ. ਐੱਸ. ਡੀ. ਸੰਦੀਪ ਸੰਧੂ ਨੂੰ ਅੱਜ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਬੁਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕਰੀਬ 2 ਘੰਟੇ ਵਿਜੀਲੈਂਸ ਵੱਲੋਂ ਸੰਦੀਪ ਸੰਧੂ ਤੋਂ ਪੁੱਛਗਿੱਛ ਕੀਤੀ ਗਈ।
ਦੱਸਣਯੋਗ ਹੈ ਕਿ ਸੰਦੀਪ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਚੁੱਕੀ ਹੈ। ਸੰਦੀਪ ਸੰਧੂ ‘ਤੇ 65 ਲੱਖ ਦੀਆਂ ਸਟਰੀਟ ਲਾਈਟਾਂ ਦੇ ਘਪਲੇ ਦਾ ਦੋਸ਼ ਹੈ, ਜਿਸ ਨੂੰ ਲੈ ਕੇ ਅੱਜ ਸਵੇਰੇ ਵਿਜੀਲੈਂਸ ਨੇ ਸੰਦੀਪ ਸੰਧੂ ਨੂੰ ਪੁੱਛਗਿੱਛ ਲਈ ਬੁਲਾਇਆ।
ਵਿਜੀਲੈਂਸ ਨੇ ਸੰਦੀਪ ਸੰਧੂ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਦੇ ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਹੈ।