Mohali RPG attack case: ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ ਕਰੀਬੀ ਗੁਰਪਿੰਦਰ ਬਿੰਦੂ ਨੂੰ ਕੀਤਾ ਗ੍ਰਿਫਤਾਰ


ਐੱਸਏਐੱਸ ਨਗਰ :: ਪੰਜਾਬ ਪੁਲਿਸ ਨੇ 2022 ਦੇ ਮੋਹਾਲੀ ਆਰਪੀਜੀ ਹਮਲੇ ਦੇ ਇੱਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੇ ਇੱਕ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਮੁੱਖ ਦੋਸ਼ੀ ਦੀ ਪਛਾਣ ਗੁਰਪਿੰਦਰ ਉਰਫ ਬਿੰਦੂ ਵਜੋਂ ਹੋਈ ਹੈ, ਜੋ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਦਾ ਕਰੀਬੀ ਦੱਸਿਆ ਜਾਂਦਾ ਹੈ। ਪਿਛਲੇ ਸਾਲ 9 ਮਈ ਦੀ ਸ਼ਾਮ ਨੂੰ, ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ ‘ਤੇ ਇੱਕ ਆਰਪੀਜੀ ਗੋਲੀਬਾਰੀ ਕੀਤੀ ਗਈ ਸੀ, ਜਿਸ ਨਾਲ ਸਥਾਨ ‘ਤੇ ਧਮਾਕਾ ਹੋਇਆ ਸੀ।

ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 2022 ਦੇ ਮੋਹਾਲੀ ਆਰਪੀਜੀ ਹਮਲੇ ਦੇ ਮੁੱਖ ਦੋਸ਼ੀ ਗੁਰਪਿੰਦਰ ਉਰਫ਼ ਬਿੰਦੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਕਰੀਬੀ ਸਾਥੀ ਦੱਸਿਆ ਜਾਂਦਾ ਹੈ। ਇਸ ਦੇ ਨਾਲ ਹੀ ਹਮਲੇ ਦੌਰਾਨ ਮੁਲਜ਼ਮ ਨਿਸ਼ਾਨ ਸਿੰਘ ਅਤੇ ਚੜ੍ਹਤ ਸਿੰਘ ਦੇ ਲਗਾਤਾਰ ਸੰਪਰਕ ਵਿੱਚ ਸੀ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ‘ਚ ਹੁਣ ਤੱਕ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Leave a Reply

Your email address will not be published. Required fields are marked *