ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਪੰਜਾਬ ਇਨਫੋਟੈੱਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ


ਚੰਡੀਗੜ੍ਹ : ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈੱਕ) ਦੇ ਨਵ-ਨਿਯੁਕਤ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਜਵੰਧਾ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈੱਕ ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਡਾ. ਜਵੰਧਾ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਡਾ. ਗੁਨਿੰਦਰਜੀਤ ਸਿੰਘ ਜਵੰਧਾ, ਜੋ ਕਿ ਐੱਮ. ਬੀ. ਏ. ਅਤੇ ਡਾਕਟਰੇਟ ਦੀ ਡਿਗਰੀ ਦੇ ਨਾਲ ਬਹੁ-ਭਾਸ਼ਾਈ ਗ੍ਰੈਜੂਏਟ ਹਨ, ਨੇ ਸੌਂਪੀ ਗਈ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇੱਥੇ ਦੱਸਣਯੋਗ ਹੈ ਕਿ ਡਾ. ਜਵੰਧਾ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਹੋਣ ਦੇ ਨਾਲ-ਨਾਲ ਗੈਰ-ਸਰਕਾਰੀ ਸੰਸਥਾ ਜਫਰ ਵੈਲਫੇਅਰ ਸੁਸਾਇਟੀ ਵੀ ਚਲਾ ਰਹੇ ਹਨ।

Leave a Reply

Your email address will not be published. Required fields are marked *