ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਆਪਣੇ ਹੁਕਮਾਂ ‘ਚ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਮੰਤਰੀ ਜਾਂ ਵਿਧਾਇਕ ਆਪਣੇ ਕਿਸੇ ਰਿਸ਼ਤੇਦਾਰ ਅਤੇ ਨਜ਼ਦੀਕੀ ਨੂੰ ਪੀ. ਏ. ਨਾ ਲਾਉਣ। ਚੰਗੇ ਅਕਸ ਵਾਲਿਆਂ ਨੂੰ ਹੀ ਪੀ. ਏ. ਲਾਇਆ ਜਾਵੇ ਅਤੇ ਜਿਹੜੇ ਖ਼ਰਾਬ ਅਕਸ ਵਾਲੇ ਹਨ, ਉਨ੍ਹਾਂ ਨੂੰ ਪੀ. ਏ. ਦੇ ਅਹੁਦੇ ਤੋਂ ਹਟਾਇਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਹੈ ਕਿ ਪੀ. ਏ. ਨੂੰ ਕੰਟਰੋਲ ‘ਚ ਰੱਖਿਆ ਜਾਵੇ। ਉਨ੍ਹਾਂ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਜੇਕਰ ਕਿਸੇ ਸਰਕਾਰੀ ਕੰਮ ਲਈ ਕਿਸੇ ਅਫ਼ਸਰ ਨੂੰ ਫੋਨ ਕਰਨਾ ਹੈ ਤਾਂ ਇਸ ਦੇ ਲਈ ਮੰਤਰੀ ਜਾਂ ਵਿਧਾਇਕ ਵੱਲੋਂ ਖ਼ੁਦ ਫੋਨ ਕੀਤਾ ਜਾਵੇ ਅਤੇ ਪੀ. ਏ. ਨੂੰ ਫੋਨ ਕਰਨ ਲਈ ਨਾ ਕਿਹਾ ਜਾਵੇ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕੀਤਾ ਗਿਆ ਸੀ ਕਿ ਰਿਸ਼ਵਤਖ਼ੋਰੀ ਦੇ ਮਾਮਲੇ ‘ਚ ਕਿਸੇ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ।