ਮੁੱਖ ਮੰਤਰੀ ਨੂੰ ਜਰਮਨ ਕੰਪਨੀ ਨੇ ਪੰਜਾਬ ’ਚ ਨਿਵੇਸ਼ ਦਾ ਕਰਨ ਦਾ ਦਿੱਤਾ ਭਰੋਸਾ


ਜਲੰਧਰ – ਪੰਜਾਬ ਸਰਕਾਰ ਵੱਲੋਂ ਕੱਲ ਤੋਂ ਮੋਹਾਲੀ ਵਿਖੇ ਕਰਵਾਏ ਜਾ ਰਹੇ ‘ਇਨਵੈਸਟ ਪੰਜਾਬ ਸੰਮੇਲਨ’ ’ਚ ਹਿੱਸਾ ਲੈਣ ਆਈ ਜਰਮਨ ਦੀ ਐਗਰੋ ਕੰਪਨੀ ਬੇਵੇ ਗਲੋਬਲ ਦੇ ਅਧਿਕਾਰੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਕੇ ਪੰਜਾਬ ’ਚ ਪੂੰਜੀ ਨਿਵੇਸ਼ ਕਰਨ ਦਾ ਭਰੋਸਾ ਦਿੱਤਾ ਹੈ। ਕੰਪਨੀ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ ਹੈ, ਜਿਸ ’ਚ ਉਨ੍ਹਾਂ ਨੇ ਪੰਜਾਬ ਨੂੰ ਲੈ ਕੇ ਆਪਣੀਆਂ ਯੋਜਨਾਵਾਂ ਦਾ ਖੁਲਾਸਾ ਕੀਤਾ।ਮੁੱਖ ਮੰਤਰੀ ਭਗਵੰਤ ਮਾਨ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਕਈ ਵਿਦੇਸ਼ੀ ਕੰਪਨੀਆਂ ਪੰਜਾਬ ’ਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਦਾ ਝੁਕਾਅ ਪੰਜਾਬ ਵੱਲ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਦਯੋਗੀਕਰਨ ਦੀ ਰਫ਼ਤਾਰ ਨੂੰ ਤੇਜ਼ ਕਰਨ ’ਚ ਲੱਗੀ ਹੋਈ ਹੈ ਅਤੇ ਇਸ ਲਈ ਉੱਦਮੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਦਯੋਗ ਲਗਾਉਣ ਲਈ ਉਨ੍ਹਾਂ ਦੀ ਸਰਕਾਰ ਸਿੰਗਲ ਵਿੰਡੋ ਸਿਸਟਮ ਲਾਗੂ ਕਰਨ ਦਾ ਐਲਾਨ ਕਰ ਚੁੱਕੀ ਹੈ ਅਤੇ ਉਦਯੋਗਾਂ ਨੂੰ ਨਿਵੇਸ਼ ਕਰਨ ਲਈ ਹੁਣ ਸਰਕਾਰੀ ਵਿਭਾਗਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜਲਦੀ ਹੀ ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੱਲ ਤੋਂ ਸ਼ੁਰੂ ਹੋਣ ਵਾਲੇ ਇਨਵੈਸਟ ਪੰਜਾਬ ਸੰਮੇਲਨ ਇਤਿਹਾਸਕ ਹੋਵੇਗਾ, ਜੋ ਪੰਜਾਬ ਦੇ ਉਦਯੋਗਿਕ ਮਾਹੌਲ ਨੂੰ ਸੁਧਾਰਨ ’ਚ ਸਹਾਈ ਸਿੱਧ ਹੋਵੇਗਾ।

Leave a Reply

Your email address will not be published. Required fields are marked *