ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਆਬਕਾਰੀ ਨੀਤੀ ‘ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਭਿਵਬ ਕੁਮਾਰ ਤੋਂ ਪੁੱਛਗਿੱਛ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਕੁਮਾਰ ਨੇ ਇੱਥੇ ਸੰਘੀ ਜਾਂਚ ਏਜੰਸੀ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਅਤੇ ਜਾਂਚਕਰਤਾਵਾਂ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਉਸ ਦਾ ਬਿਆਨ ਦਰਜ ਕੀਤਾ। ਮੰਨਿਆ ਜਾ ਰਿਹਾ ਹੈ ਕਿ ਉਸ ਤੋਂ ਈ.ਡੀ. ਦੇ ਦੋਸ਼ਾਂ ਦੇ ਸਬੰਧ ਵਿਚ ਅਦਾਲਤ ਵਿਚ ਪੁੱਛਗਿੱਛ ਕੀਤੀ ਗਈ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਬਿਭਵ ਕੁਮਾਰ ਸਮੇਤ ਘੱਟੋ-ਘੱਟ 36 ਦੋਸ਼ੀਆਂ ਨੇ ਘਪਲੇ ਵਿਚ ਹਜ਼ਾਰਾਂ ਕਰੋੜ ਰੁਪਏ ਦੀ ਰਿਸ਼ਵਤ ਦੇ ਸਬੂਤ ਲੁਕਾਉਣ ਲਈ 170 ਫ਼ੋਨ ਨਸ਼ਟ ਕੀਤੇ ਜਾਂ ਉਨ੍ਹਾਂ ਦਾ ਇਸਤੇਮਾਲ ਕੀਤਾ।