ਹਿਮਾਚਲ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਹਸਪਤਾਲ ‘ਚ ਦਾਖ਼ਲ, ਛਾਤੀ ‘ਚ ਦਰਦ ਦੀ ਸ਼ਿਕਾਇਤ


ਨੋਇਡਾ/ਹਿਮਾਚਲ- ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਨੋਇਡਾ ਦੇ ਕੈਲਾਸ਼ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਹਸਪਤਾਲ ਦੇ ਬੁਲਾਰੇ ਵੀ.ਬੀ. ਜੋਸ਼ੀ ਨੇ ਦੱਸਿਆ ਕਿ ਸ਼ੁਕਲਾ (70) ਨੂੰ ਐਤਵਾਰ ਰਾਤ ਨੂੰ ਕੈਲਾਸ਼ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।

ਉਹ ਸ਼ਨੀਵਾਰ ਤੋਂ ਦਿੱਲੀ ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ.) ਦੇ ਦੌਰੇ ‘ਤੇ ਸਨ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉੱਪ ਰਾਸ਼ਟਰਪਤੀ ਜਗਦੀਪ ਧਨਖੜ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਲੋਕਾਂ ਨਾਲ ਮੁਲਾਕਾਤ ਕੀਤੀ।

Leave a Reply

Your email address will not be published. Required fields are marked *