ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਬਲਾਕ ਸ਼ੰਭੂ ਵਿਚ ਹੋਏ ਕਰੋੜਾਂ ਰੁਪਏ ਦੇ ਚਰਚਿਤ ਪੰਚਾਇਤੀ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਨਾਮਜ਼ਦ ਕੀਤਾ ਹੈ। ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕ ਜਲਾਲਪੁਰ ਖ਼ਿਲਾਫ਼ ਲੁੱਕ ਆਊਟ ਸਰਕੁਲਰ ਵੀ ਜਾਰੀ ਕਰ ਦਿੱਤਾ ਹੈ ਤਾਂ ਜੋ ਸਾਬਕਾ ਵਿਧਾਇਕ ਨੂੰ ਵਿਦੇਸ਼ ਜਾਣ ਤੋਂ ਰੋਕਿਆ ਜਾ ਸਕੇ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਏ ਜਾਣ ਦੀ ਵੱਖਰੀ ਪੜਤਾਲ ਵਿੱਢੀ ਹੋਈ ਹੈ। ਜਲਾਲਪੁਰ ਥੋੜ੍ਹਾ ਸਮਾਂ ਪਹਿਲਾਂ ਹੀ ਆਸਟਰੇਲੀਆ ਤੋਂ ਪਰਤੇ ਸਨ ਅਤੇ ਹੁਣ ਉਹ ਮੁੜ ਵਿਦੇਸ਼ ਜਾਣ ਦੀ ਤਿਆਰੀ ਵਿਚ ਸਨ ਪਰ ਸਰਕਾਰ ਨੇ ਸਾਰੇ ਹਵਾਈ ਅੱਡਿਆਂ ਨੂੰ ਜਲਾਲਪੁਰ ਬਾਰੇ ਲੁੱਕ ਆਊਟ ਸਰਕੁਲਰ ਜ਼ਰੀਏ ਸੂਚਿਤ ਕਰ ਦਿੱਤਾ ਹੈ।
Related Posts
ਮਹਿਲਾ ਹਾਕੀ ਵਿਚ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 4-3 ਗੋਲਾਂ ਦੇ ਫ਼ਰਕ ਨਾਲ ਹਰਾਇਆ
ਟੋਕੀਓ 31 ਜੁਲਾਈ ਜੁਲਾਈ (ਦਲਜੀਤ ਸਿੰਘ)- ਟੋਕੀਓ ਉਲੰਪਿਕ ਵਿਚ ਸ਼ੁਰੂਆਤੀ ਮੈਚਾਂ ਵਿਚ ਹਾਰ ਦਾ ਸਾਹਮਣਾ ਕਰਨ ਵਾਲੀ ਭਾਰਤੀ ਮਹਿਲਾ ਹਾਕੀ…
ਰੂਪਨਗਰ ਵਿਖੇ ਆਮ ਆਦਮੀ ਕਲੀਨਿਕ ਦੇ ਡਾਕਟਰ ਨੇ ਦੂਜੇ ਦਿਨ ਹੀ ਦਿੱਤਾ ਅਸਤੀਫ਼ਾ
ਰੂਪਨਗ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੇਸ਼ ਦੇ 75ਵੇਂ ਅਜ਼ਾਦੀ ਦਿਹਾੜੇ ਮੌਕੇ ਪੰਜਾਬ ’ਚ 75 ਆਮ ਆਦਮੀ…
ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ, 20 ਮਾਰਚ ਤੱਕ ਰਹਿਣਗੇ ਤਿਹਾੜ ਜੇਲ੍ਹ ‘ਚ
ਨਵੀਂ ਦਿੱਲੀ- ਰਾਊਜ ਐਵੇਨਿਊ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ…