ਹੋਲਾ-ਮਹੱਲਾ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨੂੰ ਦੋ ਵੱਡੇ ਤੋਹਫ਼ੇ


ਸ੍ਰੀ ਅਨੰਦਪੁਰ ਸਾਹਿਬ- ਖ਼ਾਲਸਾ ਪੰਥ ਦੀ ਆਨ ਅਤੇ ਸ਼ਾਨ ਕੌਮੀ ਤਿਉਹਾਰ ਹੋਲਾ-ਮਹੱਲਾ ਮੌਕੇ ਸ੍ਰੀ ਅੰਨਦਪੁਰ ਸਾਹਿਬ ਦੇ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਦੋ ਵੱਡੇ ਤੋਹਫ਼ੇ ਦਿੱਤੇ ਗਏ ਹਨ। ਦਰਅਸਲ ਪੰਜਾਬ ਸਰਕਾਰ ਨੇ ਦੋ ਵੱਡੇ ਤੋਹਫ਼ੇ ਦਿੰਦੇ ਹੋਏ ਖ਼ਸਤਾ ਹੋ ਚੁੱਕੀ ਕਿਸਾਨ ਹਵੇਲੀ ਅਨੰਦਪੁਰ ਸਾਹਿਬ ਦੇ ਕੋਰੀਡੋਰ, ਲਾਈਟਨਿੰਗ ਅਤੇ ਰੇਨੋਵੇਸ਼ਨ ਲਈ 1,78,29000 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਅਗੰਮਪੁਰ ਦੀ ਮੰਡੀ ਦੀ ਸਟੀਲ ਕਵਰ ਸ਼ੈੱਡ ਲਈ 87,50000 ਰੁਪਏ ਦੀ ਜਾਰੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਦੀ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵਿੱਟਰ ਰਾਹੀਂ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਸਾਲਾਨਾ 6 ਰੋਜ਼ਾ ਕੌਮੀ ਤਿਉਹਾਰ ਹੋਲੇ-ਮਹੱਲੇ ਦਾ ਪਹਿਲਾ ਪੜ੍ਹਾਅ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਤੋਂ ਅੱਜ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋਵੇਗਾ। ਪਹਿਲੇ ਪੜਾਅ ਦੀ ਸਮਾਪਤੀ 5 ਮਾਰਚ ਨੂੰ ਅਰਦਾਸ ਉਪਰੰਤ ਹੋਵੇਗੀ। ਕੌਮੀ ਤਿਉਹਾਰ ਹੋਲਾ-ਮਹੱਲਾ ’ਤੇ ਆਉਣ ਵਾਲੀ ਸੰਗਤ ਦੀ ਆਮਦ ਨੂੰ ਲੈ ਕੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸੰਗਤਾਂ ਦੀ ਰਿਹਾਇਸ਼ ਲਈ ਦੋ ਹਜ਼ਾਰ ਸੰਗਤ ਦੀ ਸਮਰੱਥਾ ਵਾਲੇ ਦੋ ਵਾਟਰ ਪਰੂਫ਼ ਟੈਂਟ ਲਗਾਏ ਗਏ ਹਨ। ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਿਆਂ ਗੁਰਦੁਆਰਾ ਪਤਾਲਪੁਰੀ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਗੁਰਦੁਆਰਾ ਚਰਨ ਕੰਵਲ ਸਾਹਿਬ, ਬਿਬਾਣਗੜ੍ਹ ਸਾਹਿਬ, ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਤੀਰ ਸਾਹਿਬ ਸਾਰੇ ਗੁਰਧਾਮਾਂ ਨੂੰ ਸਾਫ਼-ਸਫ਼ਾਈ ਅਤੇ ਰੰਗ ਰੋਗਨ ਕਰਕੇ ਸਜਾਇਆ ਗਿਆ ਹੈ, ਦਿੱਖ ਨੂੰ ਹੋਰ ਸੁੰਦਰ ਬਣਾੳਣੁ ਲਈ ਰੰਗ ਬੰਰਗੀਆਂ ਲੜੀਆਂ ਲਗਾਈਆਂ ਗਈਆਂ ਹਨ।

ਮੇਲੇ ਦੌਰਾਨ 50 ਸੇਵਾਦਾਰ 10 ਗ੍ਰੰਥੀ ਸਿੰਘ ਵਾਧੂ ਲਗਾਏ ਗਏ ਹਨ। ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਸਰਾਂ ਦੇ 65 ਕਮਰੇ ਅਤੇ ਪੁਰਾਣੀ ਸਰਾਂ ਦੇ 20 ਕਮਰੇ ਰੰਗ ਰੋਗਨ ਕਰਕੇ ਸੰਗਤਾਂ ਦੀ ਸਹੂਲਤ ਲਈ ਤਿਆਰ ਕੀਤੇ ਗਏ ਹਨ। ਉੱਤਰੀ ਭਾਰਤ ਦੀ ਪ੍ਰਸਿੱਧ ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਦੇ ਪ੍ਰਬੰਧਕਾਂ ਵੱਲੋਂ ਸ਼ਰਧਾਲੂਆਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਦਰਗਾਹ ਦੇ ਪ੍ਰਬੰਧਕਾਂ ਮਹੰਤ ਦਿਲਬਾਗ ਮੁਹੰਮਦ ਸ਼ਾਹ, ਸਹਾਇਕ ਐਡਵੋਕੇਟ ਅਹਿਮਦਦੀਨ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।

Leave a Reply

Your email address will not be published. Required fields are marked *