ਅਹਿਮ ਖ਼ਬਰ : ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਨੇ 3 ਸਾਬਕਾ ਅਧਿਕਾਰੀਆਂ ਨੂੰ ਕੀਤਾ ਤਲਬ


ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੱਲੋਂ 3 ਸਾਬਕਾ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਐੱਸ. ਆਈ. ਟੀ. ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਗਗਨਦੀਪ ਸਿੰਘ ਬਰਾੜ ਆਈ. ਏ. ਐੱਸ. ਅਤੇ 2 ਆਈ. ਪੀ. ਐੱਸ. ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਹੈ। ਐੱਸ. ਆਈ. ਟੀ. ਵੱਲੋਂ ਤਿੰਨੇ ਅਧਿਕਾਰੀਆਂ ਨੂੰ 6 ਮਾਰਚ ਨੂੰ ਸੈਕਟਰ-32 ਸਥਿਤ ਪੰਜਾਬ ਪੁਲਸ ਆਫੀਸਰਜ਼ ਇੰਸਟੀਚਿਊਟ ਵਿਖੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਦੱਸਣਯੋਗ ਹੈ ਕਿ ਉਕਤ ਦੋਹਾਂ ਆਈ. ਪੀ. ਐੱਸ. ਅਧਿਕਾਰੀਆਂ ਤੋਂ ਐੱਸ. ਆਈ. ਟੀ. ਪਹਿਲਾਂ ਵੀ ਪੁੱਛਗਿੱਛ ਕਰ ਚੁੱਕੀ ਹੈ ਪਰ ਇਹ ਪਹਿਲੀ ਵਾਰ ਹੈ ਕਿ ਸਾਬਕਾ ਮੁੱਖ ਮੰਤਰੀ ਦੇ ਤਤਕਾਰੀ ਪ੍ਰਿੰਸੀਪਲ ਸਕੱਤਰ ਗਗਨਦੀਪ ਸਿੰਘ ਬਰਾੜ ਨੂੰ ਤਲਬ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਐੱਸ. ਆਈ. ਟੀ. ਨੇ ਫਰੀਦਕੋਟ ਅਦਾਲਤ ‘ਚ ਕੋਟਕਪੂਰਾ ਗੋਲੀਕਾਂਡ ਦੇ ਸਬੰਧ ‘ਚ ਚਲਾਨ ਪੇਸ਼ ਕੀਤਾ ਸੀ, ਜਿਸ ‘ਚ ਸ. ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਸਣੇ ਹੋਰ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।

Leave a Reply

Your email address will not be published. Required fields are marked *