ਅੰੰਮਿ੍ਤਸਰ : ਕੈਨੇਡਾ ਸਥਿਤ ਖ਼ਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵੀਡੀਓ ਵਾਇਰਲ ਕਰ ਕੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ‘ਤੇ ਉਸ ਦੇ ਸਮਰਥਕਾਂ ਨੇ ਖ਼ਾਲਿਸਤਾਨੀ ਝੰਡਾ ਲਹਿਰਾਇਆ ਹੈ ਜਦਕਿ ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਇਸ ਨੂੰ ਕੋਰਾ ਝੂਠ ਦੱਸਿਆ ਹੈ। ਏਡੀਸੀਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਵੀਡੀਓ ਵਿੱਚ ਦਿਖਾਈ ਗਈ ਲੋਕੇਸ਼ਨ ਵੇਰਕਾ ਬਾਈਪਾਸ ’ਤੇ ਕਿਤੇ ਵੀ ਨਹੀਂ ਹੈ। ਬਾਵਜੂਦ ਇਸ ਦੇ ਪੁਲਿਸ ਟੀਮਾਂ ਵੇਰਕਾ ਬਾਈਪਾਸ ਤੋਂ ਇਲਾਵਾ ਹੋਰ ਇਲਾਕਿਆਂ ਵਿਚ ਵੀ ਅਜਿਹੇ ਟਿਕਾਣਿਆਂ ਦੀ ਭਾਲ ਕਰ ਰਹੀਆਂ ਹਨ।
ਅੱਤਵਾਦੀ ਪੰਨੂ ਨੇ ਵੀਡੀਓ ਵਾਇਰਲ ਕਰ ਕੇ ਦੱਸਿਆ ਹੈ ਕਿ 15-16 ਮਾਰਚ ਨੂੰ ਹੋਣ ਵਾਲੇ G-20 ਦੇ ਨੁਮਾਇੰਦੇ ਪਹੁੰਚ ਰਹੇ ਹਨ ਜਿਸ ਕਰਕੇ ਉਨ੍ਹਾਂ ਦਾ ਖਾਲਿਸਤਾਨ ਦਾ ਬੈਨਰ ਲਹਿਰਾ ਕੇ ਸਵਾਗਤ ਕੀਤਾ ਜਾ ਰਿਹਾ ਹੈ। ਮੁਲਜ਼ਮ ਨੇ ਵੀਡੀਓ ਵਿਚ ਦੱਸਿਆ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਖ਼ਾਲਿਸਤਾਨ ਸਮਰਥਕ 15-16 ਮਾਰਚ ਨੂੰ ਟ੍ਰੇਨਾਂ ਰੋਕਣਗੇ।
ਇਕ ਸੌ ਕਰੋੜ ਸੜਕਾਂ ਤੇ ਸਫ਼ੈਦੀਆਂ ‘ਤੇ ਖਰਚੇ ਜਾ ਰਹੇ ਹਨ। ਦੂਜੇ ਪਾਸੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਸੀਐਮ ਭਗਵੰਤ ਮਾਨ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਧਮਕੀ ਦਿੱਤੀ ਗਈ ਹੈ ਕਿ ਇਕ ਦਿਨ ਅਜਿਹਾ ਆਵੇਗਾ ਜਦੋਂ ਲਾਸ਼ਾਂ ਉਨ੍ਹਾਂ (ਖਾਲਿਸਤਾਨ ਸਮਰਥਕਾਂ) ਦੇ ਘਰਾਂ ਤਕ ਪਹੁੰਚ ਜਾਣਗੀਆਂ, ਜਦੋਂਕਿ ਲਾਸ਼ਾਂ ਉਨ੍ਹਾਂ ਦੇ ਘਰਾਂ ਨੂੰ ਜਾਣਗੀਆਂ। ਅੰਮ੍ਰਿਤਸਰ, ਲੁਧਿਆਣਾ, ਫਿਰੋਜ਼ਪੁਰ ਅਤੇ ਬਠਿੰਡਾ ਦੇ ਰੇਲਵੇ ਸਟੇਸ਼ਨ ਬੰਦ ਰਹਿਣਗੇ।