ਅੰਮ੍ਰਿਤਸਰ- ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬਨਵਾਰੀ ਲਾਲ ਪੁਰੋਹਿਤ, SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅੰਮ੍ਰਿਤਸਰ ਤੋਂ MP ਗੁਰਜੀਤ ਸਿੰਘ ਔਜਲਾ ਸਣੇ ਪੰਥਕ ਆਗੂ ਹਾਜ਼ਰ ਸਨ।