ਨਵੀਂ ਦਿੱਲੀ- ਦਿੱਲੀ ‘ਚ ਸਿੱਖ ਭਾਈਚਾਰੇ ਦੇ ਲੋਕਾਂ ਵਲੋਂ ਬ੍ਰਿਟਿਸ਼ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਿੱਖ ਭਾਈਚਾਰੇ ਵਲੋਂ ਲੰਡਨ ‘ਚ ਭਾਰਤੀ ਦੂਤਘਰ ‘ਚ ਭੰਨ-ਤੋੜ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਭਾਰਤ ਮਾਤਾ ਦੀ ਜੈ ਦੇ ਨਾਅਰੇ ਵੀ ਲਗਾਏ ਜਾ ਰਹੇ ਹਨ। ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਅਸੀਂ ਖ਼ਾਲਿਸਤਾਨ ਦੇ ਖ਼ਿਲਾਫ਼ ਹਾਂ। ਅਸੀਂ ਤਿਰੰਗੇ ਦਾ ਅਪਮਾਨ ਸਹਿਣ ਨਹੀਂ ਕਰਾਂਗੇ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਪੁਲਸ ਵੱਲੋਂ ਖ਼ਾਲਿਸਤਾਨ ਦੇ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਦੇ ਸਮਰਥਕਾਂ ਦੀ ਹੋਈ ਗ੍ਰਿਫ਼ਤਾਰੀ ਦੇ ਰੋਸ ਵਿਚ ਲੰਡਨ ‘ਚ ਇਕੱਠੇ ਹੋਏ ਖ਼ਾਲਿਸਤਾਨੀ ਸਮਰਥਕਾਂ ਨੇ ਭਾਰਤੀ ਅੰਬੈਸੀ ‘ਤੇ ਹਮਲਾ ਕਰਕੇ ਤਿਰੰਗੇ ਨੂੰ ਉਤਾਰ ਦਿੱਤਾ। ਇਹ ਸਾਰੀ ਘਟਨਾ ਉੱਥੇ ਮੌਜੂਦ ਸਟਾਫ਼ ਤੇ ਪੁਲਸ ਮੂਕ ਦਰਸ਼ਕ ਬਣ ਕੇ ਵੇਖਦੀ ਰਹੀ। ਪੁਲਸ ਵੱਲੋਂ ਕਿਸੇ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਸਮਾਚਾਰ ਨਹੀਂ ਹੈ।