ਸੁਖਬੀਰ ਬਾਦਲ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ


ਚੰਡੀਗੜ੍ਹ : ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। 2015 ਦੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹੇਠਲੀ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

ਹਾਈ ਕੋਰਟ ਨੇ ਸੁਖਬੀਰ ਬਾਦਲ ਨੂੰ ਮੰਗਲਵਾਰ ਨੂੰ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਲੰਘੇ ਵੀਰਵਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਜ਼ਿਲ੍ਹਾ ਅਦਾਲਤ ਨੇ ਮਨਜ਼ੂਰ ਕਰ ਲਈ ਸੀ।

Leave a Reply

Your email address will not be published. Required fields are marked *