ਆਬਕਾਰੀ ਨੀਤੀ ਕੇਸ: ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ


ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਸ਼ਰਾਬ ਘਪਲੇ ਮਾਮਲੇ ‘ਚ ਸਿਸੋਦੀਆ 5 ਅਪ੍ਰੈਲ ਤੱਕ ਤਿਹਾੜ ਜੇਲ੍ਹ ‘ਚ ਹੀ ਰਹਿਣਗੇ। ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਨੂੰ 5 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਭੇਜਿਆ ਹੈ।
ਦੱਸ ਦੇਈਏ ਕਿ ਮਨੀ ਲਾਂਡਰਿੰਗ ਕੇਸ ਵਿਚ ਈ. ਡੀ. ਦੀ 5 ਦਿਨਾਂ ਦੀ ਰਿਮਾਂਡ ਖਤਮ ਹੋਣ ‘ਤੇ ਸਿਸੋਦੀਆ ਨੂੰ ਅੱਜ ਰਾਊਜ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਜਿੱਥੇ ਕੋਰਟ ਨੇ ਸਿਸੋਦੀਆ ਨੂੰ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਇਸ ਦਰਮਿਆਨ ਮਨੀਸ਼ ਸਿਸੋਦੀਆ ਨੇ ਕੋਰਟ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਦੌਰਾਨ ਕੁਝ ਧਾਰਮਿਕ ਅਤੇ ਅਧਿਆਤਮਕ ਕਿਤਾਬਾਂ ਲੈ ਕੇ ਜਾਣ ਦੀ ਆਗਿਆ ਦਿੱਤੀ ਜਾਵੇ। ਕੋਰਟ ਨੇ ਕਿਹਾ ਕਿ ਜੋ ਕਿਤਾਬਾਂ ਉਹ ਚਾਹੁੰਦੇ ਹਨ, ਉਹ ਦੇ ਦਿੱਤੀਆਂ ਜਾਣਗੀਆਂ। ਮਾਮਲੇ ਵਿਚ ਸਿਸੋਦੀਆ ਨੂੰ 26 ਫਰਵਰੀ ਨੂੰ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਕੁਝ ਦਿਨ ਬਾਅਦ ਈ. ਡੀ. ਨੇ ਪੁੱਛ-ਗਿੱਛ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸਿਸੋਦੀਆ ਪਹਿਲਾਂ ਹੀ ਸ਼ਰਾਬ ਨੀਤੀ ਨਾਲ ਜੁੜੇ ਸੀ. ਬੀ. ਆਈ. ਦੇ ਮਾਮਲੇ ਵਿਚ ਜੇਲ੍ਹ ਵਿਚ ਹਨ। 20 ਮਾਰਚ

Leave a Reply

Your email address will not be published. Required fields are marked *