ਚੰਡੀਗੜ੍ਹ : ਪੰਜਾਬ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕਈ ਜ਼ਿਲ੍ਹਿਆਂ ‘ਚ ਇੰਟਰਨੈੱਟ ‘ਤੇ ਲੱਗੀ ਪਾਬੰਦੀ ਨੂੰ ਕੈ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਮੋਗਾ, ਸੰਗਰੂਰ ਅਤੇ ਅਜਨਾਲਾ ‘ਚ ਮੋਬਾਇਲ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ ਜਦਕਿ ਜ਼ਿਲ੍ਹਾ ਤਰਨਤਾਰਨ ਅਤੇ ਫਿਰੋਜ਼ਪੁਰ ‘ਚ ਇੰਟਰਨੈੱਟ ਬੈਨ ਨੂੰ ਹੋਰ ਵਧਾ ਦਿੱਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕੱਲ੍ਹ ਤੱਕ ਪਾਬੰਦੀ ਵਧਾਈ ਗਈ ਹੈ। ਇਸ ਤੋਂ ਇਲਾਵਾ ਮੋਹਾਲੀ ਦੇ YPS ਚੌਂਕ ‘ਚ ਵੀ ਇਹ ਪਾਬੰਦੀ ਹਟਾ ਦਿੱਤੀ ਹਈ ਹੈ।