ਜਲੰਧਰ – ਜਲੰਧਰ ‘ਚ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨਾਂ ‘ਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਜਲੰਧਰ ਤੋਂ ਸੇਵਾਮੁਕਤ ਪੁਲਸ ਅਧਿਕਾਰੀ ਰਾਜਿੰਦਰ ਸਿੰਘ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਰਾਜਿੰਦਰ ਸਿੰਘ ਐੱਸ. ਪੀ. ਰੈਂਕ ਤੋਂ ਰਿਟਾਇਰਡ ਹੋਏ ਹਨ ਅਤੇ ਜਲੰਧਰ ਵਿਚ ਬਤੌਰ ਡੀ. ਸੀ. ਪੀ. ਵੀ ਰਹਿ ਚੁੱਕੇ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਜਲੰਧਰ ਦੀ ਸਿਆਸਤ ‘ਚ ਡੀ. ਸੀ. ਪੀ. ਰਹੇ ਬਲਕਾਰ ਸਿੰਘ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਕਰਤਾਰਪੁਰ ਤੋਂ ਵਿਧਾਇਕ ਬਣ ਚੁੱਕੇ ਹਨ ਅਤੇ ਹੁਣ ਇਸ ਵਾਰ ਰਾਜਿੰਦਰ ਸਿੰਘ ਨੇ ਲੋਕ ਸਭਾ ਜ਼ਿਮਨੀ ਚੋਣ ਤੋਂ ਤੁਰੰਤ ਪਹਿਲਾਂ ਭਾਜਪਾ ਜੁਆਇਨ ਕਰ ਲਈ ਹੈ। ਭਾਜਪਾ ਦੇ ਕੇਂਦਰੀ ਸ਼ੇਖਾਵਤ ਨੇ ਉਨ੍ਹਾਂ ਨੂੰ ਭਾਜਪਾ ਜੁਆਇਨ ਕਰਵਾ ਦਿੱਤੀ ਹੈ। ਸ਼ੰਕਾ ਜਤਾਈ ਜਾ ਰਹੀ ਹੈ ਕਿ ਉਹ ਆਉਣ ਵਾਲੇ ਦਿਨਾਂ ਵਿਚ ਭਾਜਪਾ ਦੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਹੋ ਸਕਦੇ ਹਨ। ਰਾਜਿੰਦਰ ਸਿੰਘ ਨੇ ਭਾਜਪਾ ਜੁਆਇਨ ਕਰਦੇ ਹੀ ਕਿਹਾ ਕਿ ਆਮ ਆਦਮੀ ਪਾਰਟੀ ਦਾ ਹੋ ਗਿਆ ਹਾਂ, ਪਾਰਟੀ ਜੋ ਜ਼ਿੰਮੇਵਾਰੀ ਦੇਵੇਗੀ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ।