ਸੂਰਤ- ਕਾਂਗਰਸ ਆਗੂ ਰਾਹੁਲ ਗਾਂਧੀ 2019 ਦੇ ਅਪਰਾਧਿਕ ਮਾਣਹਾਨੀ ਮਾਮਲੇ ‘ਚ ਆਪਣੀ ਦੋਸ਼ ਸਿੱਧੀ ਖ਼ਿਲਾਫ਼ ਸੂਰਤ ਦੀ ਇਕ ਅਦਾਲਤ ‘ਚ ਅਪੀਲ ਦਾਇਰ ਕੀਤੀ। ਜਿੱਥੇ ਅਦਾਲਤ ਵਲੋਂ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਸੂਰਤ ਵਿਚ ਮੁੱਖ ਨਿਆਇਕ ਮੈਜਿਸਟ੍ਰੇਟ ਐੱਚ. ਐੱਚ. ਵਰਮਾ ਦੀ ਅਦਾਲਤ ਨੇ ‘ਮੋਦੀ ਸਰਨੇਮ’ ਨੂੰ ਲੈ ਕੇ ਰਾਹੁਲ ਗਾਂਧੀ ਵਲੋਂ ਕੀਤੀ ਗਈ ਟਿੱਪਣੀ ਦੇ ਸਬੰਧ ਵਿਚ ਦਾਇਰ ਅਪਰਾਧਿਕ ਮਾਣਹਾਨੀ ਦੇ ਮੁਕੱਦਮੇ ਵਿਚ ਉਨ੍ਹਾਂ ਨੂੰ 23 ਮਾਰਚ ਨੂੰ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ 52 ਸਾਲਾ ਰਾਹੁਲ ਗਾਂਧੀ ਨੂੰ ਆਈ. ਪੀ. ਸੀ. ਦੀ ਧਾਰਾ-499 (ਮਾਣਹਾਨੀ) ਅਤੇ ਧਾਰਾ-500 ਤਹਿਤ ਦੋਸ਼ੀ ਠਹਿਰਾਇਆ ਸੀ।