ਗੁਰਦਾਸਪੁਰ ‘ਚ ਵੱਡੀ ਵਾਰਦਾਤ, ASI ਨੇ ਪਤਨੀ ਤੇ ਪੁੱਤ ਨੂੰ ਗੋਲ਼ੀਆਂ ਨਾਲ ਭੁੰਨਿਆ


ਗੁਰਦਾਸਪੁਰ – ਗੁਰਦਾਸਪੁਰ ਦੇ ਪਿੰਡ ਭੁੰਬਲੀ ਤੋਂ ਇਕ ਖੌਫ਼ਨਾਕ ਖ਼ਬਰ ਸਾਹਮਣੇ ਆਈ ਹੈ। ਜਿਥੇ ਪੰਜਾਬ ਪੁਲਸ ਦੇ ਏ.ਐੱਸ.ਆਈ ਭੁਪਿੰਦਰ ਸਿੰਘ 48 ਸਾਲ ਨੇ ਆਪਣੀ ਪਤਨੀ ਬਲਜੀਤ ਕੌਰ (40) ਅਤੇ ਪੁੱਤਰ ਬਲਪ੍ਰੀਤ ਸਿੰਘ (19) ਦੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਪੁਲਸ ਕਰਮਚਾਰੀ ਅੰਮ੍ਰਿਤਸਰ ਵਿਖੇ ਕਿਸੇ ਅਧਿਕਾਰੀ ਦੀ ਸੁਰੱਖਿਆ ਵਿਚ ਤਾਇਨਾਤ ਹੈ।
ਜਾਣਕਾਰੀ ਅਨੁਸਾਰ ਪੁਲਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿੱਬੜ ਦੇ ਅਧੀਨ ਪੈਂਦੇ ਪਿੰਡ ਭੁੰਬਲੀ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਨਾਮ ਦੇ ਪੁਲਸ ਕਰਮਚਾਰੀ ਵੱਲੋਂ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਉਹ ‌ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਕੇ ਮੌਕੇ ‘ਤੋਂ ਫ਼ਰਾਰ ਹੋ ਗਿਆ।

ਪਿੰਡ ਭੁੰਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਪੁਲਸ ਨੂੰ ਸੂਚਨਾ ਦਿੱਤੀ ਗਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਸ ਗੁਰਦਾਸਪੁਰ ਦੇ ਉੱਚ ਪੁਲਸ ਅਧਿਕਾਰੀਆਂ ਵੱਲੋਂ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *