ਦੇਹਰਾਦੂਨ- ਦੁਨੀਆ ਦੀ ਸਭ ਤੋਂ ਵੱਧ ਉਚਾਈ ’ਤੇ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਦੇ ਚਾਹਵਾਨ ਸ਼ਰਧਾਲੂਆਂ ਲਈ ਚੰਗੀ ਖ਼ਬਰ ਆਈ ਹੈ। ਗੁਰਦੁਆਰਾ ਸਾਹਿਬ ਦੇ ਕਪਾਟ ਇਸ ਸਾਲ 20 ਮਈ ਨੂੰ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੇ ਜਾਣਗੇ।
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ 15200 ਫੁੱਟ ’ਤੇ ਸਥਿਤ ਗੁਰਦੁਆਰੇ ਦੇ ਕਪਾਟ ਖੁੱਲ੍ਹਣ ਦੀ ਤਾਰੀਖ਼ ਦਾ ਐਲਾਨ ਹੇਮਕੁੰਟ ਸਾਹਿਬ ਪ੍ਰਬੰਧਨ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਬੁੱਧਵਾਰ ਨੂੰ ਸੂਬੇ ਦੇ ਮੁੱਖ ਸਕੱਤਰ ਸੁਖਬੀਰ ਸਿੰਘ ਸੰਧੂ ਨਾਲ ਮੁਲਾਕਾਤ ਤੋਂ ਬਾਅਦ ਕੀਤਾ।
ਬਿੰਦਰਾ ਨੇ ਦੱਸਿਆ ਕਿ ਹੇਮਕੁੰਟ ਸਾਹਿਬ ਦੇ ਯਾਤਰਾ ਮਾਰਗਾਂ ’ਚ ਬਹੁਤ ਜ਼ਿਆਦਾ ਜੰਮੀ ਹੋਈ ਬਰਫ਼ ਨੂੰ ਹਟਾਉਣ ਦਾ ਕੰਮ ਭਾਰਤੀ ਫੌਜ ਦੇ ਜਵਾਨ 20 ਅਪ੍ਰੈਲ ਤੋਂ ਸ਼ੁਰੂ ਕਰਣਗੇ।