ਅੰਮ੍ਰਿਤਸਰ- ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨਾਲ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੌਨਿਹਾਲ ਸਿੰਘ ਵੀ ਮੌਜੂਦ ਸਨ। ਇਸ ਮੌਕੇ ਡੀ. ਜੀ. ਪੀ. ਯਾਦਵ ਅਤੇ ਪੁਲਸ ਕਮਿਸ਼ਨਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਵੀ ਮਿਲਣ ਪਹੁੰਚੇ ।
ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਕਿਹਾ ਕਿ ਉਹ ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਜਦੋਂ ਦੀ ਮੈਂ ਅੰਮ੍ਰਿਤਸਰ ਪੁਲਸ ਕਮਿਸ਼ਨਰ ਦੀ ਡਿਊਟੀ ਸੰਭਾਲੀ ਹੈ ਤਾਂ ਮੇਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਪਹਿਲੀ ਮੁਲਾਕਾਤ ਹੈ। ਮੰਨਿਆ ਜਾ ਰਿਹਾ ਹੈ ਕਿ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਵੱਲੋਂ ਜੱਥੇਦਾਰ ਨਾਲ ਪੰਜਾਬ ਦੇ ਹਾਲਾਤ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੀ. ਜੀ. ਪੀ. ਵੱਲੋਂ ਅੰਮ੍ਰਿਤਸਰ ‘ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ। ਪੁਲਸ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਸੁਰੱਖਿਆ ਦੇ ਪ੍ਰਬੰਧ ਹੋਰ ਸਖ਼ਤ ਕੀਤੇ ਜਾਣਗੇ।