CM ਮਾਨ ਵੱਲੋਂ ਵਿਸਾਖੀ ਤੇ ਖ਼ਾਲਸਾ ਸਾਜਣਾ ਦਿਵਸ ਦੀ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ ਸੂਬਾ ਵਾਸੀਆਂ ਨੂੰ ਵਿਸਾਖੀ ਅਤੇ ਖ਼ਾਲਸਾ ਸਾਜਣਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਜਾਤ-ਪਾਤ, ਰੰਗ, ਭੇਦਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਣਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕੀਤੀ। ਉਨ੍ਹਾਂ ਨੇ ਸਾਨੂੰ ਪੂਰੀ ਦੁਨੀਆ ‘ਚੋਂ ਸਾਨੂੰ ਵੱਖਰੀ ਪਛਾਣ ਨਾਲ ਨਿਵਾਜਿਆ।
ਉਨ੍ਹਾਂ ਕਿਹਾ ਕਿ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਮੌਕੇ ਗੁਰੂ ਚਰਨਾਂ ‘ਚ ਨਤਮਸਤਕ ਹੋ ਰਹੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਡਾ. ਬੀ. ਆਰ. ਅੰਬੇਦਕਰ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਸਲਾਮ ਕੀਤਾ ਹੈ।

ਉਨ੍ਹਾਂ ਟਵੀਟ ਕੀਤਾ ਕਿ ਡਾ. ਭੀਮ ਰਾਓ ਸਮਾਜ ਦੇ ਦੱਬੇ-ਕੁਚਲੇ ਤੇ ਪਿੱਛੜੇ ਵਰਗ ਦੇ ਲੋਕਾਂ ਦੀ ਆਵਾਜ਼ ਬਣੇ ਅਤੇ ਸਮਾਜ ‘ਚੋਂ ਜਾਤ-ਪਾਤ ਖ਼ਤਮ ਕਰਕੇ ਬਰਾਬਰਤਾ ਦਾ ਸੁਨੇਹਾ ਦਿੱਤਾ। ਸਾਡੇ ਸੰਵਿਧਾਨ ਦੇ ਰਚਣਹਾਰੇ ਡਾ. ਬੀ. ਆਰ. ਅੰਬੇਦਕਰ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਦਿਲੋਂ ਸਲਾਮ ਕਰਦੇ ਹਾਂ।

Leave a Reply

Your email address will not be published. Required fields are marked *