ਅੰਮ੍ਰਿਤਸਰ/ਅਟਾਰੀ- ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਜੋ ਕਿ ਬੀਤੇ ਦਿਨਾਂ ਤੋਂ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਂਦੇ ਇਲਾਕੇ ਵਿਚ ਚੱਲਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ, ਨੇ ਅਟਾਰੀ ਵਿਖੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕਿ ਸਰਹੱਦ ਖੇਤਰ ਦੇ ਸਕੂਲਾਂ ਵਿਚ ਵੱਡੇ ਪੱਧਰ ’ਤੇ ਸੁਧਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦਿਲੀ ਇੱਛਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਆਲਮੀ ਪੱਧਰ ਦੇ ਸਕੂਲਾਂ ਵਿਚ ਸ਼ੁਮਾਰ ਕਰਨ ਦੀ ਹੈ ਅਤੇ ਮੈਂ ਇਸ ਸੁਫ਼ਨੇ ਨੂੰ ਹਕੀਕੀ ਰੂਪ ਵਿਚ ਪੂਰਾ ਕਰਨ ਲਈ ਤਰਨਤਾਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹੇ ਦੀ ਸਰਹੱਦੀ ਪੱਟੀ ਦੇ ਸਕੂਲਾਂ ਦਾ ਦੌਰਾ ਕੀਤਾ ਹੈ।