ਬਠਿੰਡਾ : ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਦੇ ਵੱਖ-ਵੱਖ ਥਾਵਾਂ ‘ਤੇ ਰੇਲਾਂ ਰੋਕ ਦੇ ਕੇਂਦਰ ਸਰਕਾਰ ਖ਼ਿਲਾਫ਼ ਰੋਸ-ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਹ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਲਗਾਏ ਗਏ Value Cut ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ 12 ਵਜੇ ਤੋਂ 4 ਵਜੇ ਤੱਕ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਨੇ ਕਣਕ ਦੀ ਖ਼ਰਾਬ ਦਾਣੇ ‘ਤੇ 5 ਰੁਪਏ ਤੋਂ ਲੈ ਕੇ 32 ਰੁਪਏ ਤੱਕ Value Cut ਲਾਇਆ ਹੈ। ਇਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਅੰਮ੍ਰਿਤਸਰ, ਫਿਲੌਰ, ਖੰਨਾ, ਰਾਜਪੁਰਾ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਮਲੋਟ, ਫਾਜ਼ਿਲਕਾ, ਜਗਰਾਓਂ, ਗੁਰਦਾਸਪੁਰ, ਸੰਗਰੂਰ, ਬਰਨਾਲਾ, ਰੋਪੜ, ਹੁਸ਼ਿਆਰਪੁਰ, ਮੋਗਾ ਅਤੇ ਸਮਰਾਲਾ ‘ਚ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ।
ਰੇਲ ਯਾਤਰੀ ਹੋ ਰਹੇ ਪਰੇਸ਼ਾਨ
ਕਿਸਾਨਾਂ ਦੇ ਇਸ ਰੋਸ ਪ੍ਰਦਰਸ਼ਨ ਕਾਰਣ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚੱਲਦਿਆਂ ਉਹ ਰੇਲਵੇ ਪ੍ਰਸ਼ਾਸਨ ‘ਤੇ ਭੜਕਦੇ ਨਜ਼ਰ ਆ ਰਹੇ ਹਨ। ਯਾਤਰੀਆਂ ਦਾ ਕਹਿਣਾ ਹੈ ਕਿ ਜੇਕਰ ਰੇਲਵੇ ਪ੍ਰਸ਼ਾਸਨ ਨੂੰ ਪਤਾ ਸੀ ਕਿ ਅੱਜ ਟ੍ਰੇਨਾਂ ਰੋਕੀਆਂ ਜਾਣਗੀਆਂ ਤਾਂ ਸਾਨੂੰ ਟਿਕਟਾਂ ਕਿਉਂ ਦਿੱਤੀਆਂ। ਉਨ੍ਹਾਂ ਆਖਿਆ ਕਿ ਗਰਮੀ ‘ਚ ਉਹ ਬਹਾਲ ਹੋ ਰਹੇ ਹਨ ਅਤੇ ਉਹ ਆਪਣੇ ਬੱਚਿਆਂ ਨੂੰ ਲੈ ਕੇ ਕਿੱਥੇ ਜਾਣ। ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਉਹ 18 ਤਾਰੀਖ ਨੂੰ ਰੇਲਾਂ ਰੋਕਣਗੇ, ਯਾਤਰੀ ਸਫ਼ਰ ਨਾ ਕਰਨ। ਦੱਸ ਦੇਈਏ ਕਿ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਯੋਗ ਮੁਆਵਜ਼ਾ ਨਾ ਦੇਣ ਦੇ ਇਲਜ਼ਾਮ ਲਗਾਏ ਹਨ। ਕਿਸਾਨਾਂ ਦਾ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਜੇਕਰ ਫ਼ਸਲ 100 ਫ਼ੀਸਦੀ ਖ਼ਰਾਬ ਹੈ ਤਾਂ 50 ਹਜ਼ਾਰ ਰੁਪਏ ਤੇ 50 ਫ਼ੀਸਦੀ ਖ਼ਰਾਬ ਹੋਈ ਫ਼ਸਲ ਦੇ 25 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ।