ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਦੀ NIA ਹਿਰਾਸਤ ‘ਚ ਭੇਜਿਆ, ਖ਼ਾਲਿਸਤਾਨੀਆਂ ਖ਼ਿਲਾਫ਼ ਦਰਜ ਮਾਮਲੇ ‘ਚ ਹੋਵੇਗੀ ਪੁੱਛਗਿਛ


ਨਵੀਂ ਦਿੱਲੀ (ਏਜੰਸੀ)- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮੰਗਲਵਾਰ ਨੂੰ ਖਾਲਿਸਤਾਨੀ ਸਮਰਥਕ ਸੰਗਠਨਾਂ ਨਾਲ ਸੰਬੰਧਤ ਮਾਮਲੇ ‘ਚ ਟੈਰਰ ਫੰਡਿੰਗ ਮਾਮਲੇ ‘ਚ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ 7 ਦਿਨਾਂ ਦੀ ਹਿਰਾਸਤ ‘ਚ ਭੇਜ ਦਿੱਤਾ। ਐਡਵੋਕੇਟ ਵਿਸ਼ਾਲ ਚੋਪੜਾ ਨੇ ਦੱਸਿਆ,”7 ਦਿਨਾਂ ਦੀ ਹਿਰਾਸਤ ਦਿੱਤੀ ਗਈ ਹੈ। ਅਦਾਲਤ ਨੇ ਹਿਰਾਸਤ ਦੌਰਾਨ ਪ੍ਰੀਸ਼ਦ ਦੀਆਂ ਕਾਨੂੰਨੀ ਬੈਠਕਾਂ ਦੀ ਵੀ ਮਨਜ਼ੂਰੀ ਦਿੱਤੀ ਹੈ।” ਐੱਨ.ਆਈ.ਏ. ਦੇ ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਐੱਨ.ਆਈ.ਏ. ਅਤੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਬਿਸ਼ਨੋਈ ਨੂੰ ਐੱਨ.ਆਈ.ਏ. ਨੂੰ 7 ਦਿਨਾਂ ਦੀ ਹਿਰਾਸਤ ‘ਚ ਭੇਜ ਦਿੱਤਾ।

ਦੱਸ ਦੇਈਏ ਕਿ ਲਾਰੈਂਸ ਖ਼ਿਲਾਫ਼ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ ਵਰਗੇ ਸੂਬਿਆਂ ਵਿਚ ਦਰਜਨਾਂ ਮਾਮਲੇ ਦਰਜ ਹਨ, ਜਿਨ੍ਹਾਂ ਵਿਚ ਅਜੇ ਵੀ ਪੁਲਸ ਜਾਂਚ ਕਰ ਰਹੀ ਹੈ। ਲਾਰੈਂਸ ਖ਼ਿਲਾਫ਼ 2022 ਵਿਚ ਦਿੱਲੀ ਅੰਦਰ UAPA ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ NIA ਵਲੋਂ ਉਸ ਤੋਂ ਪੁੱਛ-ਗਿੱਛ ਕੀਤੀ ਜਾਣੀ ਹੈ।

Leave a Reply

Your email address will not be published. Required fields are marked *