ਦਿੱਲੀ ਐਕਸਾਈਜ਼ ਪਾਲਿਸੀ ਦੇ ਕਥਿਤ ਘੁਟਾਲੇ ਦੇ ਮਾਮਲੇ ‘ਚ ਰੋਜ਼ਾਨਾ ਆਮ ਆਦਮੀ ਪਾਰਟੀ (AAP) ਦੇ ਨਵੇਂ-ਨਵੇਂ ਲੀਡਰਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਇਸੇ ਲੜੀ ‘ਚ ਹੁਣ AAP ਦੇ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ (Raghav Chadha) ‘ਤੇ ਵੀ ਗਾਜ਼ ਡਿੱਗਦੀ ਨਜ਼ਰ ਆ ਰਹੀ ਹੈ। ਈਡੀ ਦੀ ਦਿੱਲੀ ਸ਼ਰਾਬ ਨੀਤੀ ਮਾਮਲੇ ਦੀ ਸਪਲੀਮੈਂਟਰੀ ਚਾਰਜਸ਼ੀਟ ਵਿਚ AAP ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ।
ਚਾਰਜਸ਼ੀਟ ਮੁਤਾਬਕ ‘ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਰਿਹਾਇਸ਼ ‘ਤੇ ਪੰਜਾਬ ਸਰਕਾਰ ਦੇ ਏਸੀਐੱਸ ਵਿੱਤ ਰਾਘਵ ਚੱਢਾ, ਐਕਸਾਈਜ਼ ਕਮਿਸ਼ਨਰ ਵਰੁਣ ਰੂਜ਼ਮ, FCT ਤੇ ਪੰਜਾਬ ਆਬਕਾਰੀ ਦੇ ਅਧਿਕਾਰੀਆਂ ਦੀ ਬੈਠਕ ਹੋਈ, ਜਿਸ ਵਿਚ ਵਿਜੈ ਨਾਇਰ ਵੀ ਮੌਜੂਦ ਸਨ।