ਅੰਮ੍ਰਿਤਸਰ ਧਮਾਕੇ ਮਗਰੋਂ ਪੰਜਾਬ ‘ਚ Operation Vigil ਜਾਰੀ, ਜਾਣੋ ਸੁਰੱਖਿਆ ਪ੍ਰਬੰਧਾਂ ਬਾਰੇ ਕੀ ਬੋਲੇ DGP

ਲੁਧਿਆਣਾ- ਅੰਮ੍ਰਿਤਸਰ ‘ਚ ਬੀਤੇ ਦਿਨੀਂ ਹੋਏ ਦੋ ਧਮਾਕਿਆਂ ਤੋਂ ਬਾਅਦ ਪੰਜਾਬ ਪੁਲਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ ਅਤੇ ਅੱਜ ਪੁਲਸ ਵਲੋਂ ਪੂਰੇ ਸੂਬੇ ‘ਚ ਵੱਡਾ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਗੱਲਬਾਤ ਕਰਦਿਆਂ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਸਰ ‘ਚ ਹੋਏ 2 ਧਮਾਕਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਅੱਤਵਾਦੀ ਐਂਗਲ ਤੋਂ ਇਨਕਾਰ ਨਹੀਂ ਕੀਤਾ ਸਕਦਾ। ਲੁਧਿਆਣਾ ਬੱਸ ਸਟੈਂਡ ਦੀ ਜਾਂਚ ਲਈ ਪਹੁੰਚੇ ਡੀ. ਜੀ. ਪੀ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਕਿਸੇ ਨੂੰ ਵੀ ਸੂਬੇ ਦੇ ਹਾਲਾਤ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਡੀ. ਜੀ. ਪੀ. ਨੇ ਕਿਹਾ ਕਿ ਅੰਮ੍ਰਿਤਸਰ ‘ਚ ਹੋਏ ਬੰਬ ਧਮਾਕਿਆਂ ਪਿੱਛੇ ਕਿਸੇ ਸ਼ਰਾਰਤੀ ਅਨਸਰ ਦਾ ਹੱਥ ਹੋ ਸਕਦਾ ਹੈ ਅਤੇ ਅੱਤਵਾਦੀ ਐਂਗਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ‘ਚ ਬੰਬ ਲਈ ਘੱਟ ਤੀਬਰਤਾ ਵਾਲੇ ਵਿਸਫੋਟਕਾਂ ਦੀ ਵਰਤੋਂ ਕੀਤੀ ਗਈ ਸੀ, ਜਿਸ ਨੂੰ ਇੱਕ ਡੱਬੇ ਦੀ ਮਦਦ ਨਾਲ ਤਿਆਰ ਕਰਕੇ ਰੱਸੀ ਨਾਲ ਖਿੱਚਿਆ ਗਿਆ ਸੀ। ਇਸ ‘ਚ ਕੋਈ ਤਿੱਖੀ ਵਸਤੂ ਨਹੀਂ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਵੱਲੋਂ ਸੂਬੇ ਭਰ ‘ਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਬਜ਼ਾਰਾਂ ਅਤੇ ਹੋਰ ਆਮ ਲੋਕਾਂ ਦੀ ਬਹੁ-ਪੱਧਰੀ ਜਾਂਚ ਮੁਹਿੰਮ ਤਹਿਤ ਜਾਂਚ ਕੀਤੀ ਜਾ ਰਹੀ ਹੈ।

ਭਲਕੇ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਉਨ੍ਹਾਂ ਕਿਹਾ ਕਿ ਚੋਣ ਲਈ ਅਰਧ ਸੈਨਿਕ ਬਲ ਦੀਆਂ 60 ਕੰਪਨੀਆਂ ਤੋਂ ਇਲਾਵਾ ਸੂਬਾ ਪੁਲਸ ਵੀ ਤਾਇਨਾਤ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸੂਬੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ। ਸੂਬੇ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੀ ਵੀਡੀਓ ਨੂੰ ਲੈ ਕੇ ਬਣਾਈ ਗਈ ਐੱਸ. ਆਈ. ਟੀ. ਬਾਰੇ ਉਨ੍ਹਾਂ ਕਿਹਾ ਕਿ ਕਾਨੂੰਨ ਤਹਿਤ ਜਾਂਚ ਕੀਤੀ ਜਾਵੇਗੀ।

Leave a Reply

Your email address will not be published. Required fields are marked *