ਅੰਮ੍ਰਿਤਸਰ : ਅੰਮ੍ਰਿਤਸਰ ‘ਚ ਹੋਏ ਧਮਾਕੇ ਦੀ ਗੁੱਥੀ ਨੂੰ ਪੰਜਾਬ ਪੁਲਸ ਨੇ ਹੱਲ ਕਰ ਲਿਆ ਹੈ। ਇਸ ਬਾਰੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।
ਉਨਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਅੰਮ੍ਰਿਤਸਰ ‘ਚ ਹੋਏ ਧਮਾਕਿਆਂ ਦੇ ਮਾਮਲੇ ‘ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਰੱਖੀ ਗਈ ਹੈ, ਜਿਸ ‘ਚ ਇਸ ਮਾਮਲੇ ਨੂੰ ਲੈ ਕੇ ਵੱਡੇ ਖ਼ੁਲਾਸੇ ਕੀਤੇ ਜਾਣਗੇ। ਡੀ. ਜੀ. ਪੀ. ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਪੁਲਸ ਸੂਬੇ ‘ਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ।