ਜਲੰਧਰ ‘ਚ ਭਾਜਪਾ ਦੀ ਵੱਡੀ ਹਾਰ, ਹੋਟਲ ‘ਚੋਂ ਬਾਹਰ ਨਹੀਂ ਆ ਸਕੀਆਂ ਪਾਰਟੀ ਦੀਆਂ ਨੀਤੀਆਂ


ਜਲੰਧਰ: ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਲਗਭਗ ਪੱਕੀ ਹੈ, ਬਸ ਐਲਾਨ ਹੋਣਾ ਬਾਕੀ ਹੈ। ਹੁਣ ਤੱਕ ਹੋਈ ਵੋਟਾਂ ਦੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ 50,000 ਤੋਂ ਵਧੇਰੇ ਵੋਟਾਂ ਨਾਲ ਲੀਡ ਬਣਾਈ ਹੋਈ ਹੈ। ਆਮ ਆਦਮੀ ਪਾਰਟੀ ਦੇ ਵਰਕਰ ਪਾਰਟੀ ਦੀ ਇਸ ਸ਼ਾਨਦਾਰ ਜਿੱਤ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇ ਰਹੇ ਹਨ। ਜਲੰਧਰ ਉਪ ਚੋਣ ਦੇ ਇਸ ਸਿਆਸੀ ਦ੍ਰਿਸ਼ ਵਿੱਚ ਪੂਰੀ ਤਾਕਤ ਝੋਕਣ ਦੇ ਬਾਵਜੂਦ ਹਾਰ ਰਹੀਆਂ ਵਿਰੋਧੀ ਪਾਰਟੀਆਂ ਲਈ ਵੱਡੀਆਂ ਚੁਣੌਤੀਆਂ ਸਾਹਮਣੇ ਆਈਆਂ ਸਨ। ਗੱਲ ਕਰੀਏ ਭਾਜਪਾ ਦੀ ਤਾਂ ਪਾਰਟੀ ਨੇ ਚੋਣ ਪ੍ਰਚਾਰ ਵਿੱਚ ਕੋਈ ਕਸਰ ਨਹੀਂ ਛੱਡੀ ਸੀ ਪਰ ਇਸ ਦੇ ਬਾਵਜੂਦ ਉਮੀਦ ਮੁਤਾਬਕ ਵੋਟਾਂ ਨਹੀਂ ਮਿਲੀਆਂ। ਬੇਸ਼ੱਕ ਇੱਕ ਲੱਖ ਤੋਂ ਵਧੇਰੇ ਵੋਟਾਂ ਪ੍ਰਾਪਤ ਕਰਕੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਆਪਣੀ ਪਿੱਠ ਥਾਪੜਦੇ ਨਜ਼ਰ ਆ ਰਹੇ ਹਨ ਪਰ ਕੇਂਦਰੀ ਲੀਡਰਸ਼ਿਪ ਦੇ ਪ੍ਰਚਾਰ ਦੇ ਬਾਵਜੂਦ ਚੌਥੇ ਨੰਬਰ ‘ਤੇ ਰਹਿਣਾ ਕਿਤੇ ਨਾ ਕਿਤੇ ਭਾਜਪਾ ਲਈ ਵੱਡੀ ਚਿੰਤਾ ਵਾਲੀ ਖ਼ਬਰ ਹੈ।

Leave a Reply

Your email address will not be published. Required fields are marked *