ਅਜਨਾਲਾ, ਓਠੀਆਂ, 6 ਅਗਸਤ (ਦਲਜੀਤ ਸਿੰਘ)- ਟੋਕੀਓ ਉਲੰਪਿਕ ਖੇਡਾਂ ਦੌਰਾਨ ਭਾਰਤੀ ਮਹਿਲਾ ਹਾਕੀ ਟੀਮ ਦੀ ਤਰਫ਼ੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਪੰਜਾਬ ਦੀ ਇਕਲੌਤੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਨਾਂਅ ‘ਤੇ ਉਸ ਦੇ ਜੱਦੀ ਪਿੰਡ ਮਿਆਦੀਆਂ ਕਲਾਂ ਵਿਖੇ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਅਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਰੱਖਿਆ ਗਿਆ 9 ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਕਿਹਾ ਕਿ ਸਾਨੂੰ ਸਭ ਨੂੰ ਗੁਰਜੀਤ ਕੌਰ ‘ਤੇ ਮਾਣ ਹੈ ਜਿਸ ਵਲੋਂ ਆਪਣੀ ਸ਼ਾਨਦਾਰ ਖੇਡ ਸਦਕਾ ਭਾਰਤੀ ਮਹਿਲਾ ਹਾਕੀ ਟੀਮ ਨੂੰ ਇਸ ਮੁਕਾਮ ‘ਤੇ ਪਹੁੰਚਾਇਆ ਹੈ | ਇਸ ਮੌਕੇ ਗੁਰਜੀਤ ਕੌਰ ਦੇ ਪਿਤਾ ਸਤਨਾਮ ਸਿੰਘ, ਸਰਪੰਚ ਦਿਲਬਾਗ ਸਿੰਘ ਸਮੇਤ ਇਲਾਕੇ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ |
Related Posts
ਗੁ.ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤੇ ‘ਮੁੱਖ ਮੰਤਰੀ ਚੰਨੀ’, ਸੰਗਤਾਂ ਲਈ ਕੀਤਾ ਵੱਡਾ ਐਲਾਨ
ਅੰਮ੍ਰਿਤਸਰ, 18 ਨਵੰਬਰ (ਦਲਜੀਤ ਸਿੰਘ)- ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਪਸ ਪਰਤ ਆਏ ਹਨ। ਵਾਪਸ…
ਆਮ ਆਦਮੀ ਪਾਰਟੀ ਵਲੋਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਹਰਿਆਣਾ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
ਅੰਮ੍ਰਿਤਸਰ, 31 ਅਗਸਤ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਵਲੋਂ ਹਰਿਆਣਾ ਵਿਖੇ ਕਿਸਾਨਾਂ ‘ਤੇ ਡਾਂਗਾਂ ਵਰਾਉਣ ਖ਼ਿਲਾਫ਼ ਭਾਜਪਾ ਸਰਕਾਰ ਖ਼ਿਲਾਫ਼ ਪੁਤਲਾ ਫੂਕ…
ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੀ ਪੰਜਾਬ ਭਰ ‘ਚ ਹੜਤਾਲ ਜਾਰੀ, ਸਿਰਫ਼ ਬਾਸਮਤੀ ਜੀਰੀ, ਨਰਮੇ ਦੀ ਬਿਕਵਾਲੀ ਸਬੰਧੀ ਛੋਟ
ਤਪਾ ਮੰਡੀ : ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਤੇ ਹੋਰ ਜਥੇਬੰਦੀਆਂ ਦੇ ਸੱਦੇ ‘ਤੇ ਪੂਰੇ ਪੰਜਾਬ ‘ਚ ਆੜ੍ਹਤੀਆ ਐਸੋਸੀਏਸ਼ਨ ਹੜਤਾਲ ‘ਤੇ…