ਤੇਜ਼ ਰਫ਼ਤਾਰ ਕਾਰ ਨੌਜਵਾਨਾਂ ‘ਤੇ ਕਾਲ ਬਣ ਕੇ ਚੜ੍ਹੀ


ਖੰਨਾ -ਖੰਨਾ ‘ਚ ਬੀਤੀ ਦੇਰ ਰਾਤ ਤੇਜ਼ ਰਫ਼ਤਾਰ ਕਾਰ ਨੇ 2 ਨੌਜਵਾਨਾਂ ਦੀ ਜਾਨ ਲੈ ਲਈ। ਮ੍ਰਿਤਕਾਂ ਨੌਜਵਾਨਾਂ ਦੀ ਉਮਰ 25 ਤੋਂ 30 ਸਾਲ ਦੱਸੀ ਜਾ ਰਹੈ ਹੈ, ਜਦੋਂ ਕਿ ਤੀਜਾ ਨੌਜਵਾਨ ਗੰਭੀਰ ਜਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਇਹ ਹਾਦਸਾ ਸਮਰਾਲਾ ਰੋਡ ਵਿਖੇ ਵਾਪਰਿਆ, ਜਿੱਥੇ ਇਹ ਨੌਜਵਾਨ ਸੜਕ ਦੇ ਕੋਲ ਲੱਗੇ ਸੀਮੇਂਟ ਦੇ ਬੈਂਚ ‘ਤੇ ਬੈਠੇ ਸੀ। ਕਾਰ ਸਵਾਰ ਮੁੰਡਿਆਂ ਨੇ ਨਸ਼ਾ ਕੀਤਾ ਹੋਇਆ ਸੀ, ਜਿਸ ਕਰਕੇ ਉਹ ਕਾਰ ਕੰਟਰੋਲ ਨਹੀਂ ਕਰ ਸਕੇ ਅਤੇ ਕਾਰ ਬੇਕਾਬੂ ਹੋ ਕੇ ਦਰੱਖਤ ਨੂੰ ਤੋੜਦੀ ਹੋਈ ਨੌਜਵਾਨਾਂ ‘ਤੇ ਚੜ੍ਹ ਗਈ। ਇਸ ਮਾਮਲੇ ‘ਚ ਪੁਲਸ ਦੀ ਕਾਰਵਾਈ ਤੋਂ ਨਿਰਾਸ਼ ਲੋਕਾਂ ਨੇ ਪੁਲਸ ‘ਤੇ ਦੋਸ਼ੀਆਂ ਦਾ ਸਾਥ ਦੇਣ ਦਾ ਦੋਸ਼ ਲਾਇਆ।

ਹਾਦਸੇ ਦੇ ਚਸ਼ਮਦੀਦ ਪਰਮਜੀਤ ਸਿੰਘ ਨੇ ਦੱਸਿਆ ਕਿ ਤਿੰਨ ਨੌਜਵਾਨ ਜਦੋਂ ਬੈਂਚ ‘ਤੇ ਬੈਠੇ ਸੀ ਤਾਂ ਤੇਜ਼ ਰਫ਼ਤਾਰ ਨਾਲ ਕਾਰ ਆਈ। ਕਾਰ ਡਰਾਈਵਰ ਨੇ ਕੋਈ ਬ੍ਰੇਕ ਨਹੀਂ ਲਗਾਈ। ਕਾਰ ਦਰੱਖਤ ਨੂੰ ਤੋੜਦੀ ਹੋਈ ਆਟਾ ਚੱਕੀ ਦੇ ਬਾਹਰ ਪਏ ਇੱਕ ਭਾਰੀ ਪੱਥਰ ‘ਚ ਵੱਜੀ ਅਤੇ ਫਿਰ ਨੌਜਵਾਨਾਂ ‘ਤੇ ਚੜ੍ਹ ਗਈ। ਪੱਥਰ ਇੱਕ ਨੌਜਵਾਨ ਉੱਪਰ ਜਾ ਕੇ ਡਿੱਗਿਆ। ਉਸ ਦੀ ਮੌਕੇ ‘ਤੇ ਮੌਤ ਹੋ ਗਈ। ਦੂਜੇ ਨੌਜਵਾਨ ਦੀ ਵੀ ਮੌਤ ਹੋ ਗਈ। ਤੀਜਾ ਨੌਜਵਾਨ ਇਸ ਸਮੇਂ ਵੈਂਟੀਲੇਟਰ ‘ਤੇ ਹੈ। ਪੁਲਸ ਜਾਂਚ ਲਈ ਆਈ ਸੀ ਤਾਂ ਕਾਰ ਵਾਲਿਆਂ ਦਾ ਹੀ ਸਾਥ ਦੇ ਰਹੀ ਸੀ। ਇੱਕ ਹੋਰ ਚਸ਼ਮਦੀਦ ਅਮਰਦੀਪ ਸਿੰਘ ਅਨੁਸਾਰ ਉਹ ਆਪਣੀ ਪਤਨੀ ਨਾਲ ਸੈਰ ਕਰ ਰਿਹਾ ਸੀ ਤਾਂ ਉਸ ਦੀਆਂ ਅੱਖਾਂ ਸਾਹਮਣੇ ਇਹ ਦਰਦਨਾਕ ਹਾਦਸਾ ਵਾਪਰਿਆ। ਉਸ ਨੇ ਦੱਸਿਆ ਕਿ ਕਾਰ ‘ਚ ਸਵਾਰ ਤਿੰਨ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ। ਅਮਰਦੀਪ ਸਿੰਘ ਵੱਲੋਂ ਵੀ ਪੁਲਸ ਦੀ ਕਾਰਵਾਈ ‘ਤੇ ਸਵਾਲ ਚੁੱਕੇ ਗਏ ਹਨ।

Leave a Reply

Your email address will not be published. Required fields are marked *