ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ


ਅੰਮ੍ਰਿਤਸਰ- ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ। ਇਥੇ ਇਹ ਦੱਸਣਯੋਗ ਹੈ ਕਿ ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿੱਤਰ ਅਸਥਾਨ ਹੈ, ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ ‘ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ।

ਇਸ ਮੌਕੇ ਅੱਜ ਵਧ ਰਹੀ ਗਰਮੀ ਨੂੰ ਲੈ ਕੇ ਸ਼ਰਧਾਲੂਆਂ ਦੀ ਆਮਦ ਨੂੰ ਵੇਖਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ। ਇਸ ਦੇ ਨਾਲ ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰ ਗੁਰੂ ਘਰ ‘ਚ ਹਾਜ਼ਰੀ ਭਰੀ। ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇ ਸੰਗਤਾਂ ਨੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ ਤੇ ਗੁਰਬਾਣੀ ਦਾ ਆਨੰਦ ਮਾਣਿਆ। ਸ੍ਰੀ ਦਰਬਾਰ ਸਾਹਿਬ ਹਜ਼ੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ । ਆਈਆਂ ਸੰਗਤਾਂ ਨੇ ਗੁਰੂ ਚਰਨਾਂ ‘ਚ ਹਾਜ਼ਰੀ ਭਰੀ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

Leave a Reply

Your email address will not be published. Required fields are marked *