ਮਰਹੂਮ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਵਿਦੇਸ਼ਾਂ ‘ਚ ਪੈਣਗੇ ਪਾਠ ਦੇ ਭੋਗ, ਮੂਸਾ ਪਿੰਡ ‘ਚ ਲੱਗੇਗਾ ਖ਼ੂਨ ਦਾਨ ਕੈਂਪ


ਜਲੰਧਰ- ਮਰਹੂਮ ਸਿੱਧੂ ਮੂਸੇਵਾਲਾ ਦੀ ਮੌਤ ਨੂੰ 29 ਮਈ ਨੂੰ ਪੂਰਾ ਇੱਕ ਸਾਲ ਹੋ ਜਾਵੇਗਾ। ਸਿੱਧੂ ਦੀ ਮੌਤ ਨੂੰ ਭਾਵੇਂ ਇੱਕ ਸਾਲ ਹੋਣ ਵਾਲਾ ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਚ ਅੱਜ ਵੀ ਜ਼ਿੰਦਾ ਹੈ। ਹਾਲ ਹੀ ‘ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪਣੇ ਇੰਸਟਾ ਸਟੋਰੀ ‘ਤੇ ਪੁੱਤਰ ਦੀ ਪਹਿਲੀ ਬਰਸੀ ਬਾਰੇ ਜਾਣਕਾਰੀ ਦਿੱਤੀ। ਕੱਲ੍ਹ ਯਾਨੀ ਕਿ 28 ਮਈ ਦਿਨ ਐਤਵਾਰ ਨੂੰ ਪਾਠ ਦੇ ਭੋਗ ਪਾਏ ਜਾਣਗੇ।
ਦੱਸ ਦਈਏ ਕਿ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੇ ਤਾਏ ਚਮਕੌਰ ਸਿੰਘ ਵੱਲੌਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਠ ਦੇ ਭੋਗ ਪਾਏ ਜਾਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਨਾਲ ਪਿੰਡ ‘ਚ ਮੂਸੇਵਾਲਾ ਦੀ ਯਾਦ ‘ਚ ਇੱਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ।

ਚਮਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਸਿੱਧੂ ਮੂਸੇਵਾਲਾ ਦੀ ਯਾਦ ‘ਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮੂਸਾ ਪਿੰਡ ਪੁੱਜਣ ਦੀ ਵੀ ਅਪੀਲ ਕੀਤੀ ਹੈ। ਸਿੱਧੂ ਦੀ ਬਰਸੀ ਮੌਕੇ ਕੈਨੇਡਾ ਦੇ ਸਰੀ ‘ਚ ਵੀ 28 ਮਈ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ‘ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਵੀ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਪੋਸਟ ‘ਚ ਦੱਸਿਆ ਗਿਆ ਹੈ ਕਿ

ਦੱਸਣਯੋਗ ਹੈ ਕਿ ਮਰਹੂਮ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਮਾਪਿਆਂ ਨੇ ਸੋਸ਼ਲ ਮੀਡੀਆ ‘ਤੇ ਵੀ ਪੁੱਤ ਨੂੰ ਇਨਸਾਫ਼ ਦਿਵਾਉਣ ਦੀ ਮੁਹਿੰਮ ਛੇੜੀ ਹੋਈ ਹੈ। ਇਸੇ ਦੇ ਤਹਿਤ ਉਨ੍ਹਾਂ ਨੇ ਹਾਲ ਹੀ ‘ਚ ਮੁੱਖ ਮੰਤਰੀ ਦਫ਼ਤਰ, ਚੰਡੀਗੜ੍ਹ ਸਾਹਮਣੇ ਧਰਨਾ ਵੀ ਦਿੱਤਾ ਸੀ।

Leave a Reply

Your email address will not be published. Required fields are marked *