ਤਰਨਤਾਰਨ -ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰ ਜਿੱਥੇ ਬੀਤੇ ਮਹੀਨਿਆਂ ’ਚ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦੀ ਮੌਤ ਹੋ ਵੀ ਚੁੱਕੀ ਹੈ, ਉੱਥੇ ਆਏ ਦਿਨ ਜੇਲ੍ਹ ’ਚ ਬੰਦ ਹਵਾਲਾਤੀਆਂ ਦੇ ਆਪਸੀ ਝਗੜੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਇਸ ਦੀ ਇੱਕ ਹੋਰ ਤਾਜ਼ਾ ਮਿਸਾਲ ਬੁੱਧਵਾਰ ਦੁਪਹਿਰ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਅੰਦਰ ਦੋ ਕੈਦੀਆਂ ਦੇ ਆਪਸੀ ਝਗੜੇ ਦੌਰਾਨ ਇੱਕ ਦਾ ਅੰਗੂਠਾ ਹੱਥ ਨਾਲੋਂ ਵੱਖ ਕਰ ਦਿੱਤਾ ਗਿਆ।
ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਖ਼ਮੀ ਹਾਲਤ ’ਚ ਕੈਦੀ ਨੂੰ ਗੁਰੂ ਨਾਨਕ ਅੰਮ੍ਰਿਤਸਰ ਵਿਖੇ ਇਲਾਜ ਲਈ ਭੇਜ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਬੰਦ ਕੈਦੀ ਸਤਨਾਮ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਲੋਹਾਰਕਾ ਕਲਾਂ, ਪਤੀ ਬਾਰੀਆਂ ਦੀ, ਜ਼ਿਲ੍ਹਾ ਅੰਮ੍ਰਿਤਸਰ ਦਾ ਤਲਵਿੰਦਰ ਸਿੰਘ ਉਰਫ ਜੱਗੀ ਪੁੱਤਰ ਸੁਰਜੀਤ ਸਿੰਘ ਨਿਵਾਸੀ ਗਲੀ ਬੋਹੜੀ ਵਾਲੀ ਤਰਨ ਤਾਰਨ ਨਾਲ ਕਿਸੇ ਗੱਲੋਂ ਝਗੜਾ ਹੋ ਗਿਆ।