ਪੰਜਾਬ ਕੈਬਨਿਟ ‘ਚ ਚਿੱਟ ਫੰਡ ਕੰਪਨੀਆਂ ਖ਼ਿਲਾਫ਼ ਸਖ਼ਤੀ ਤੇ ਨਵੀਆਂ ਭਰਤੀਆਂ ਸਣੇ ਕਈ ਫ਼ੈਸਲਿਆਂ ‘ਤੇ ਲੱਗੀ ਮੋਹਰ


ਜਲੰਧਰ/ਮਾਨਸਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਾਨਸਾ ਵਿਖੇ ਕੈਬਨਿਟ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਦੱਸਿਆ ਕਿ ਪੰਜਾਬ ਕੈਬਨਿਟ ਦੌਰਾਨ ਪੰਜਾਬ ਵਿਚ 14239 ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਇਲਾਵਾ ਪੰਜਾਬ ਸਰਕਾਰ ਵੱਲੋਂ ਚਿੱਟ ਫੰਡ ਕੰਪਨੀਆਂ ਲਈ ਵੀ ਵੱਡਾ ਫ਼ੈਸਲਾ ਲਿਆ ਹੈ।

और जानें
ਚਿੱਟ ਫੰਡ ਕੰਪਨੀਆਂ ਲਈ ਐਕਟ ਵਿੱਚ ਸੋਧ ਨੂੰ ਕੈਬਨਿਟ ਵਿਚ ਪ੍ਰਵਾਨਗੀ ਦਿੱਤੀ ਗਈ ਹੈ। ਦੋਸ਼ੀ ਪਾਏ ਜਾਣ ‘ਤੇ ਫਰਜ਼ੀਵਾੜਾ ਕਰਨ ਵਾਲਿਆਂ ਨੂੰ 10 ਸਾਲ ਦੀ ਸਜ਼ਾ ਦਿੱਤੀ ਜਾਵੇਗੀ। ਇਸ ਦੇ ਇਲਾਵਾ ਪੰਚਾਇਤਾਂ ਅਤੇ ਨਗਰ ਨਿਗਮਾਂ ਵਿਚ ਕਮਿਸ਼ਨ ਰਿਪੋਰਟ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਉਥੇ ਹੀ ਪੰਜਾਬ ਵਿਚ ਡਾਕਟਰ ਅਤੇ ਨਰਸਾਂ ਦੀ ਭਰਤੀ ਨੂੰ ਲੈ ਕੇ ਕੈਬਨਿਟ ਦੌਰਾਨ ਅਹਿਮ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ 1880 ਐੱਮ. ਬੀ. ਬੀ. ਐੱਸ. ਡਾਕਟਰ ਤੇ ਨਰਸਾਂ ਦੀ ਭਰਤੀ ਕੀਤੀ ਜਾਵੇਗੀ। ਇਸ ਦੇ ਇਲਾਵਾ ਪੰਜਾਬ ਕੈਬਨਿਟ ਲਾਵਾਰਿਸ ਪਸ਼ੂਆਂ ਕਾਰਨ ਹੋ ਰਹੇ ਸੜਕ ਹਾਦਸਿਆਂ ਨੂੰ ਲੈ ਕੇ ਵੀ ਅਹਿਮ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਲਾਵਾਰਿਸ ਪਸ਼ੂਆਂ ਦੀ ਸਾਂਭ ਸੰਭਾਲ ਨੂੰ ਲੈ ਕੇ ਇਕ ਪਾਲਿਸੀ ਲਿਆਂਦੀ ਜਾ ਰਹੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਮਾਨਸਾ ਤੋਂ ਪਹਿਲਾਂ ਲੁਧਿਆਣਾ ਅਤੇ ਜਲੰਧਰ ਜ਼ਿਲ੍ਹੇ ਵਿਚ ਵੀ ਕੈਬਨਿਟ ਦੀ ਮੀਟਿੰਗ ਹੋ ਚੁੱਕੀ ਹੈ।

Leave a Reply

Your email address will not be published. Required fields are marked *