ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ : ਡਾ. ਬਲਜੀਤ ਕੌਰ


ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਆਂਗਣਵਾੜੀ ਸੈਂਟਰਾਂ ਦੀਆਂ ਵੱਖ-ਵੱਖ ਸਕੀਮਾਂ/ਪ੍ਰੋਗਰਾਮਾਂ ਬਾਰੇ ਜ਼ਿਕਰ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਰਾਹੀਂ 6 ਸਾਲ ਤੱਕ ਦੇ ਬੱਚੇ, ਗਰਭਵਤੀ ਅਤੇ ਦੁੱਧ-ਪਿਲਾਊ ਔਰਤਾਂ ਨੂੰ ਪੂਰਕ ਪੋਸ਼ਣ ਆਹਾਰ, ਟੀਕਾਕਰਣ, ਸਿਹਤ ਸਿੱਖਿਆ, ਸਿਹਤ ਤੇ ਪੋਸ਼ਣ ਸਬੰਧੀ ਸਿੱਖਿਆ ਅਤੇ ਰੈਫਰਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ 3-6 ਸਾਲ ਦੇ ਬੱਚਿਆਂ ਨੂੰ ਗੈਰ- ਰਸਮੀ ਪ੍ਰੀ-ਸਕੂਲ ਸਿੱਖਿਆ ਵੀ ਮੁਹੱਈਆ ਕਰਵਾਈ ਜਾਂਦੀ ਹੈ।

ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਆਂਗਣਵਾੜੀ ਸੈਂਟਰਾਂ ਦੀਆਂ ਇੱਕ ਹਜ਼ਾਰ ਬਿਲਡਿੰਗਾਂ ਦੀ ਨੁਹਾਰ ਬਦਲਣ ਲਈ ਰੂਰਲ ਡਿਵੈਲਪਮੈਂਟ ਵਿਭਾਗ ਨਾਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਪਖਾਨਿਆਂ ਦੀ ਉਸਾਰੀ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *