ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਟਵੀਟ ਸਾਹਮਣੇ ਆਇਆ ਹੈ, ਜਿਸ ‘ਚ ਉਨ੍ਹਾਂ ਨੇ ਕਿਹਾ ਹੈ ਕਿ ਐੱਸ. ਜੀ. ਪੀ. ਸੀ. ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਚੈਨਲਾਂ ਨੂੰ ਮੁਫ਼ਤ ‘ਚ ਅਤੇ ਫਰੀ ਟੂ ਏਅਰ ਪ੍ਰਸਾਰਣ ਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਅਸੀਂ 24 ਘੰਟਿਆਂ ‘ਚ ਸਾਰੇ ਪ੍ਰਬੰਧ ਕਰ ਦੇਵਾਂਗੇ।