ਹਿਮਾਚਲ ਪ੍ਰਦੇਸ਼ ‘ਚ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 217 ਲੋਕਾਂ ਦੀ ਮੌਤ, 10,000 ਕਰੋੜ ਦਾ ਹੋਇਆ ਨੁਕਸਾਨ


ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਸ਼ਿਵ ਮੰਦਰ ਦੇ ਮਲਬੇ ਵਿੱਚੋਂ ਇੱਕ ਹੋਰ ਲਾਸ਼ ਬਰਾਮਦ ਹੋਣ ਅਤੇ ਚੰਬਾ ਜ਼ਿਲ੍ਹੇ ਵਿੱਚ ਦੋ ਹੋਰ ਲੋਕਾਂ ਦੀ ਮੌਤ ਤੋਂ ਬਾਅਦ ਪ੍ਰਦੇਸ਼ ਵਿਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੀਰਵਾਰ ਨੂੰ ਵੱਧ ਕੇ 74 ਹੋ ਗਈ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸ਼ਿਮਲਾ ਵਿੱਚ ਹੀ ਤਿੰਨ ਥਾਵਾਂ ’ਤੇ- ਸਮਰ ਹਿੱਲ ਸਥਿਤ ਸ਼ਿਵ ਮੰਦਰ ਅਤੇ ਫਾਗਲੀ ਅਤੇ ਕ੍ਰਿਸ਼ਨਾ ਨਗਰ ਵਿਚ ਢਿੱਗਾਂ ਡਿੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ ਹੈ। ਮੰਦਰ ਦੇ ਮਲਬੇ ਹੇਠ ਅਜੇ ਵੀ ਅੱਠ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਇੱਥੇ ਦੱਸ ਦੇਈਏ ਕਿ ਸੂਬੇ ਵਿੱਚ 24 ਜੂਨ ਨੂੰ ਮਾਨਸੂਨ ਸ਼ੁਰੂ ਹੋਣ ਤੋਂ ਬਾਅਦ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਹੁਣ ਤੱਕ 217 ਲੋਕਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *