ਜਲੰਧਰ – ਜਲੰਧਰ ਪੁਲਸ ਨੇ ਰਵੀ ਗਿੱਲ ਖ਼ੁਦਕੁਸ਼ੀ ਮਾਮਲੇ ਵਿੱਚ ਚੌਥੇ ਫਰਾਰ ਚੱਲ ਰਹੇ ਮੁਲਜ਼ਮ ਪੱਤਰਕਾਰ ਰਾਜੇਸ਼ ਕਪਿਲ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਰਾਜੇਸ਼ ਚੰਡੀਗੜ੍ਹ ਵਿੱਚ ਕਿਸੇ ਦੇ ਘਰ ਰਹਿ ਰਿਹਾ ਸੀ। ਉਥੇ ਹੀ ਇਹ ਵੀ ਦੱਸਣਯੋਗ ਹੈ ਕਿ ਐਤਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ 3 ਮੁਲਜ਼ਮ ਕੀਰਤੀ ਗਿੱਲ, ਸ਼ੁਭਮ ਗਿੱਲ ਅਤੇ ਗੋਰਾ ਸਿਵਲ ਹਸਪਤਾਲ ਵਿੱਚ ਦਾਖ਼ਲ ਹਨ।
ਐਤਵਾਰ ਰਾਤ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮਾਂ ਨੇ ਬੀਤੇ ਦਿਨੀਂ ਲੁਧਿਆਣਾ ‘ਚ ਕੋਈ ਜ਼ਹਿਰੀਲੀ ਵਸਤੂ ਖਾ ਲਈ ਸੀ, ਜਿਸ ਤੋਂ ਬਾਅਦ ਉਹ ਫੇਸਬੁੱਕ ‘ਤੇ ਲਾਈਵ ਹੋਏ ਸਨ। ਰਾਜੇਸ਼ ਕਪਿਲ ਦੀ ਗ੍ਰਿਫ਼ਤਾਰੀ ਬਾਰੇ ਕਿਸੇ ਪੁਲਸ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਹੈ। ਹਾਲਾਂਕਿ ਪੁਲਸ ਅਧਿਕਾਰੀਆਂ ਨੇ ਰਵੀ ਗਿੱਲ ਦੇ ਪਰਿਵਾਰ ਨੂੰ ਫੋਨ ਕਰਕੇ ਕਿਹਾ ਹੈ ਕਿ ਰਾਜੇਸ਼ ਕਪਿਲ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਜੇਕਰ ਉਹ ਉਸ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਨਾ ਚਾਹੁੰਦੇ ਹਨ ਤਾਂ ਉਹ ਰਾਜੇਸ਼ ਨੂੰ ਵਿਖਾ ਸਕਦੇ ਹਨ।