ਪਾਨੀਪਤ -ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਏ ਮੁਕਾਬਲੇ ‘ਚ ਸ਼ਹੀਦ ਹੋਏ ਪਾਨੀਪਤ ਦੇ ਬਹਾਦਰ ਪੁੱਤਰ ਮੇਜਰ ਆਸ਼ੀਸ਼ ਧੌਂਚਕ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਉਸ ਦੀ ਕੁਰਬਾਨੀ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਅੱਜ ਹਰ ਕਿਸੇ ਦੀਆਂ ਅੱਖਾਂ ਨਮ ਹਨ। ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ‘ਚ ਲੋਕ ਸ਼ਾਮਲ ਹੋਏ।
ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਤੇਜ਼ ਗੋਲੀਬਾਰੀ ਹੋਈ। ਉੱਥੇ ਹੀ ਇਸ ਮੁਕਾਬਲੇ ‘ਚ ਪਾਣੀਪਤ ਦੇ ਲਾਲ ਤੇ ਬਹਾਦਰ ਪੁੱਤਰ ਮੇਜਰ ਆਸ਼ੀਸ਼ ਧੌਣਚੱਕ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਬੀਤੀ ਰਾਤ ਚੰਡੀਗੜ੍ਹ ਲਿਆਂਦਾ ਗਿਆ ਤੇ ਉਥੋਂ ਪਾਣੀਪਤ ਭੇਜ ਦਿੱਤਾ ਗਿਆ। ਉਨ੍ਹਾਂ ਦੇ ਦਰਸ਼ਨਾਂ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ।